ਲੋਕਾਂ ਨੂੰ ਖਿੱਚਣ ਲੱਗੀਆਂ ਆਮ ਆਦਮੀ ਪਾਰਟੀ ਆਗੂ ਲੇਖਪ੍ਰੀਤ ਸਿੰਘ ਦੀਆਂ ਭੁੱਚੋ ਹਲਕੇ 'ਚ ਸਰਗਰਮੀਆਂ
ਅਸ਼ੋਕ ਵਰਮਾ
ਬਠਿੰਡਾ, 25 ਅਗਸਤ 2026: ਪੰਜਾਬ ਦੀ ਹੁਕਮਰਾਨ ਧਿਰ ਆਮ ਆਦਮੀ ਪਾਰਟੀ ਨਾਲ ਸਬੰਧਿਤ ਨੌਜਵਾਨ ਆਗੂ ਐਡਵੋਕੇਟ ਲੇਖਪ੍ਰੀਤ ਸਿੰਘ ਨੇ ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡਾਂ ਵਿਚ ਆਪਣੀਆਂ ਸਿਆਸੀ ਸਰ-ਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਨੂੰ ਸਿਆਸਤ ਦਾ ਲੇਖਾ ਜੋਖਾ ਕਰਨ ਵਾਲੇ ਰਾਜਨੀਤਕ ਵਿਸ਼ਲੇਸ਼ਕਾਂ ਵਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪਿਛਲੇ ਇੱਕ ਹਫਤੇ ਦਾ ਲੇਖਾ ਜੋਖਾ ਕਰੀਏ ਤਾਂ ਸਾਹਮਣੇ ਆਉਂਦਾ ਹੈ ਕਿ ਵਿਧਾਨ ਸਭਾ ਹਲਕਾ ਭੁੱਚੋ 'ਚ ਐਡਵੋਕੇਟ ਲੇਖਪ੍ਰੀਤ ਸਿੰਘ ਨੇ ਆਪ ਪਾਰਟੀ ਦੇ ਪੁਰਾਣੇ ਵਰਕਰਾਂ ਨਾਲ ਮਿਲਣੀਆਂ ਸਮੇਤ ਪਿੰਡਾਂ ਵਿਚ ਆਪਣੀਆਂ ਸਰਗਰਮੀਆਂ ਤਹਿਤ ਅੱਜ ਲਹਿਰਾ ਮੁਹੱਬਤ, ਬਾਠ ਸਮੇਤ ਭੁੱਚੋ ਕਲਾਂ, ਗੋਬਿੰਦਪੁਰਾ, ਜੋਗਾਨੰਦ, ਭੋਖੜਾ ਤੇ ਗੋਨਿਆਣਾ ਦੇ ਪਿੰਡਾਂ ਵਿਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ।
ਇਸ ਦੌਰਾਨ ਪਿੰਡ ਬਾਠ ਵਿਖੇ ਮੌਜੂਦਾ ਪੰਚ ਉਗਰ ਸਿੰਘ ਪਾਰਟੀ ਦੇ ਵਰਕਰ ਦੇ ਗ੍ਰਹਿ ਵਿਖੇ ਐਡ. ਲੇਖਪ੍ਰੀਤ ਸਿੰਘ ਨੇ ਮੀਟਿੰਗ ਉਪਰੰਤ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਪਿੰਡਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਹੁਤ ਸਾਰੇ ਉਪਰਾਲੇ ਕੀਤੇ ਗਏ ਹਨ। ਜੋ ਲਗਾਤਾਰ ਜਾਰੀ ਰਹਿਣਗੇ। ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ, ਮਜ਼ਦੂਰਾਂ ਦੇ ਮਸਲੇ, ਕਿਸਾਨਾਂ ਨੂੰ ਨਹਿਰੀ ਪਾਣੀ ਦੇਣ ਲਈ ਨਵੇਂ ਖਾਲ ਬਣਾਉਣੇ ਟੇਲਾਂ ਤੱਕ ਪਾਣੀ ਦੇਣ ਦੀ ਗਰੰਟੀ, ਔਰਤਾਂ ਲਈ ਬੱਸ ਸਫ਼ਰ ਤੇ ਮਹੀਨਾਵਾਰ ਰਾਸ਼ੀ ਦੇਣਾ, ਮੁਫ਼ਤ ਬਿਜਲੀ ਸਪਲਾਈ ਸਕੀਮਾਂ ਸਮੇਤ ਆਉਣ ਵਾਲੇ ਸਮੇਂ ਵਿਚ ਹੋਰ ਸਹੂਲਤਾਂ ਦੇਣ ਦਾ ਵਾਅਦਾ ਪੂਰਾ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਘਰ-ਘਰ ਜਾ ਕੇ ਪਾਰਟੀ ਦਾ ਪ੍ਰਚਾਰ ਕਰ ਰਹੇ ਹਾਂ ਤੇ ਘਰਾਂ ਵਿਚ ਨਿਰਾਸ਼ ਹੋ ਕੇ ਬੈਠੇਪੁਰਾਣੇ ਵਰਕਰਾਂ ਨੂੰ ਨਾਲ ਤੋਰਨ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈ ਰਿਹਾ ਹੈ ਤੇ ਇਸ ਹੰਭਲੇ ਨਾਲ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ।
ਇਸ ਤੋਂ ਇਲਾਵਾ ਲੇਖਪ੍ਰੀਤ ਸਿੰਘ ਨੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਦਿਆਂ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਸਾਰੇ ਵਰਗਾਂ ਦੀ ਭਲਾਈ, ਤਰੱਕੀ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਿਚਾਰ-ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਹਿਤੇਸ਼ੀ ਸਕੀਮਾਂ ਦਾ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਲਾਭ ਯਕੀਨੀ ਤੌਰ ’ਤੇ ਪਹੁੰਚਾਇਆ ਜਾਵੇਗਾ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।ਇਸ ਮੌਕੇ ਗੁਰਪ੍ਰੀਤ ਸਿੰਘ ਦਾਊਕਾ, ਮਨਪ੍ਰੀਤ ਸਿੰਘ ਬਾਠ, ਅੰਮ੍ਰਿਤਪਾਲ ਸਿੰਘ ਕਾਲਾ, ਬਚਿੱਤਰ ਸਿੰਘ, ਅਵਤਾਰ ਸਿੰਘ ਪ੍ਰਧਾਨ ਸਹਿਕਾਰੀ ਸਭਾ ਲਹਿਰਾ ਮੁਹੱਬਤ, ਮੀਤ ਪ੍ਰਧਾਨ ਜਗਸੀਰ ਸਿੰਘ, ਕੈਪਟਨ ਭੋਲਾ ਸਿੰਘ ਸਰਾਂ, ਐਡਵੋਕੇਟ ਮਨਿੰਦਰ ਸਿੰਘ ਸਿੱਧੂ, ਗੁਰਮੀਤ ਸਿੰਘ ਨੱਥੂ, ਹਰਬੰਸ ਸਿੰਘ ਮੈਂਬਰ, ਸੁਖਜਿੰਦਰ ਸਿੰਘ ਬਾਠ ਸਰਪੰਚ, ਅਜੈਬ ਸਿੰਘ ਮੈਂਬਰ, ਕੁਲਬੀਰ ਸਿੰਘ, ਬਲਕਰਨ ਸਿੰਘ, ਬਲਵਿੰਦਰ ਸਿੰਘ ਕਲੇਰ, ਗੁਰਤੇਜ ਸਿੰਘ ਪ੍ਰਧਾਨ ਹਾਜ਼ਰ ਸਨ।
- Download Babushahi App
-
-