ਲੰਡਨ ਪਹੁੰਚਣ ’ਤੇ ਦੀਵਾਨ ਦਾ ਹੋਇਆ ਭਰਵਾਂ ਸਵਾਗਤ
ਆਈਓਸੀ ਦੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਹੋਇਆ: ਦੀਵਾਨ
ਪ੍ਰਮੋਦ ਭਾਰਤੀ
ਨਵਾਂਸ਼ਹਿਰ 11 ਅਗਸਤ, 2026
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਵੱਲੋਂ ਲੰਡਨ ਦੌਰੇ ਤੋਂ ਪਹੁੰਚਣ ਤੇ ਇੰਡੀਅਨ ਓਵਰਸੀਜ਼ ਕਾਂਗਰਸ (ਆਈਓਸੀ) ਦੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਦੌਰੇ ਸਬੰਧੀ ਜਾਣਕਾਰੀ ਦਿੰਦਿਆਂ, ਦੀਵਾਨ ਨੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ, ਸਮਾਜਿਕ-ਆਰਥਿਕ ਚੁਣੌਤੀਆਂ ਨਾਲ ਨਜਿੱਠਣ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ।
ਦੀਵਾਨ ਨੇ ਕਿਹਾ ਕਿ ਪੰਜਾਬ ਦੀ ਆਵਾਜ਼ ਨੂੰ ਕੌਮੀ ਅਤੇ ਅੰਤਰ ਰਾਸ਼ਟਰੀ ਮੰਚਾਂ ’ਤੇ ਹੋਰ ਮਜ਼ਬੂਤੀ ਨਾਲ ਉਠਾਉਣ ਲਈ ਸੂਬੇ ਅਤੇ ਪ੍ਰਵਾਸੀ ਪੰਜਾਬੀਆਂ ਦਰਮਿਆਨ ਸਾਂਝੇ ਯਤਨਾਂ ਦੀ ਲੋੜ ਹੈ। ਇਸ ਮੀਟਿੰਗ ਨੇ ਏਕਤਾ ਦੀ ਭਾਵਨਾ ਅਤੇ ਵਿਹਾਰਕ ਹੱਲ ਲੱਭਣ ਪ੍ਰਤੀ ਵਚਨਬੱਧਤਾ ਨੂੰ ਦਰਸਾਇਆ ਹੈ ਅਤੇ ਪੰਜਾਬ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ’ਤੇ ਸੰਵਾਦ ਅਤੇ ਸਹਿਮਤੀ ਬਣਾਉਣ ਪ੍ਰਤੀ ਕਾਂਗਰਸ ਪਾਰਟੀ ਦੀ ਵਚਨਬੱਧਤਾ ਨੂੰ ਵੀ ਉਜਾਗਰ ਕਰਦਾ ਹੈ।
ਇਸ ਮੌਕੇ ਲੰਡਨ ਪਹੁੰਚਣ ’ਤੇ ਦੀਵਾਨ ਦਾ ਆਈਓਸੀ ਯੂਕੇ ਦੇ ਸੀਨੀਅਰ ਆਗੂਆਂ ਗੁਰਮਿੰਦਰ ਰੰਧਾਵਾ ਅਤੇ ਸੰਦੀਪ ਸੋਨੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਰੰਧਾਵਾ ਅਤੇ ਸੋਨੀ ਨੇ ਕਿਹਾ ਕਿ ਛੇ ਵਾਰ ਮੈਂਬਰ ਪਾਰਲੀਮੈਂਟ ਰਹੇ ਸਾਬਕਾ ਸੰਸਦ ਮੈਂਬਰ ਵਿਰੇਂਦਰ ਸ਼ਰਮਾ, ਨਵਾਂ ਸ਼ਹਿਰ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਪੱਲੀਝਿੱਕੀ, ਇੰਡੀਅਨ ਓਵਰਸੀਜ਼ ਕਾਂਗਰਸ (ਆਈਓਸੀ) ਯੂਕੇ ਦੇ ਜਨਰਲ ਸਕੱਤਰ ਵਿਕਰਮ ਦੁਹਾਨ ਅਤੇ ਆਈਓਸੀ ਯੂਕੇ ਦੇ ਹੋਰ ਸਾਥੀਆਂ ਨਾਲ ਮਿਲ ਕੇ ਸਾਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ, ਖਾਸ ਕਰਕੇ ਸੂਬੇ ਵਿੱਚ ਹੋ ਰਹੇ ਸਿਆਸੀ ਘਟਨਾਕ੍ਰਮ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਵਿਚਾਰ ਸਾਂਝੇ ਕਰਨ ਦਾ ਇਹ ਇੱਕ ਬਹੁਤ ਵਧੀਆ ਮੌਕਾ ਹੈ।
ਇਸ ਦੌਰਾਨ ਦੀਵਾਨ ਨੇ ਆਈਓਸੀ ਯੂਕੇ ਦੇ ਸੰਦੀਪ ਸੋਨੀ ਦਾ ਸ਼ਾਨਦਾਰ ਪ੍ਰਬੰਧ ਕਰਨ ਅਤੇ ਸਾਰਿਆਂ ਨੂੰ ਇਕੱਠਾ ਕਰਨ ਲਈ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਪ੍ਰਮੁੱਖ ਵਿਅਕਤੀਆਂ ਵਿੱਚ ਰਮਨ ਭੰਡਾਲ ਕਨੇਚ, ਵਿਕਰਮ ਦੁਹਾਨ ਅਤੇ ਰਿੰਟੂ ਵੜਿਚ ਵੀ ਸ਼ਾਮਲ ਸਨ।
- Download Babushahi App
-
-