ਵਡਾਲਾ ਫਲਾਈਓਵਰ ’ਤੇ ਦਰਦਨਾਕ ਹਾਦਸਾ, ਇੱਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖਮੀ
ਕਪੂਰਥਲਾ, 3 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) — ਜਲੰਧਰ ਰੋਡ ’ਤੇ ਸਾਇੰਸ ਸਿਟੀ ਚੌਕੀ ਨੇੜੇ ਵਡਾਲਾ ਫਲਾਈਓਵਰ ’ਤੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਸਨ ਅਤੇ ਫਲਾਈਓਵਰ ਤੋਂ ਲੰਘ ਰਹੇ ਸਨ। ਇਸ ਦੌਰਾਨ ਮੋਟਰਸਾਈਕਲ ਸਲਿੱਪ ਹੋਣ ਕਾਰਨ ਦੋਵੇਂ ਸੜਕ ’ਤੇ ਡਿੱਗ ਕੇ ਗੰਭੀਰ ਜ਼ਖਮੀ ਹੋ ਗਏ। ਰਾਹਗੀਰਾਂ ਵੱਲੋਂ ਦੋਵਾਂ ਨੂੰ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਹਾਦਸੇ ਵਿੱਚ ਜਤਿੰਦਰ ਪੁੱਤਰ ਮੁਲਖ ਦਾਸ, ਵਾਸੀ ਪੀਰ ਚੌਧਰੀ ਰੋਡ, ਦੀ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਉਸਦੇ ਸਾਥੀ ਅਮਿਤ ਵਾਸੀ ਆਰ.ਸੀ.ਐੱਫ. ਗੇਟ ਨੰਬਰ-2 ਦਾ ਇਲਾਜ ਜਾਰੀ ਹੈ।
ਥਾਣਾ ਸਦਰ ਦੇ ਐੱਸ.ਐੱਚ.ਓ. ਮੇਜਰ ਸਿੰਘ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿੱਚ ਰਖਵਾ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਉਪਰੰਤ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
- Download Babushahi App
-
-