ਵਪਾਰ ਵਿੰਗ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ- ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਦੀ ਪ੍ਰਧਾਨਗੀ ਹੇਠ ਵਪਾਰ ਵਿੰਗ ਬਟਾਲਾ ਦੇ ਅਹੁਦੇਦਾਰਾਂ ਦੀ ਮੀਟਿੰਗ
ਬਟਾਲਾ, 16 ਨਵੰਬਰ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਪ੍ਰਧਾਨਗੀ ਹੇਠ ਬਟਾਲਾ ਵਪਾਰ ਵਿੰਗ ਦੀ ਮੀਟਿੰਗ ਹੋਈ, ਜਿਸ ਵਿੱਚ ਯਸ਼ਪਾਲ ਚੋਹਾਨ, ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ, ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਟਰੇਡ ਵਿੰਗ ਬਟਾਲਾ, ਸ੍ਰੀ ਵਿਕਾਸ ਸੈਣੀ, ਜਿਲਾ ਇੰਚਾਰਜ ਟਰੇਡ ਵਿੰਗ ਪਠਾਨਕੋਟ ਅਤੇ ਵੱਖ ਵੱਖ ਅਹੁਦੇਦਾਰ ਮੌਜੂਦ ਸਨ।
ਸਥਾਨਕ ਦਫਤਰ ਇੰਪਰੂਵਮੈਂਟ ਟਰੱਸਟ ਵਿਖੇ ਮੀਟਿੰਗ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀ ਵਰਗ ਦੀ ਭਲਾਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹੈ ਅਤੇ ਵਪਾਰ ਵਰਗ ਨਾਲ ਸਬੰਧਤ ਹਰ ਮੁਸ਼ਕਿਲ ਪਹਿਲ ਦੇ ਆਧਾਰ 'ਤੇ ਹੱਲ ਕੀਤੀ ਜਾਵੇਗੀ।
ਇਸ ਮੌਕੇ ਵਪਾਰ ਵਿੰਗ ਬਟਾਲਾ ਵਲੋਂ ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਸੌਂਪੀ ਜ਼ਿੰਮੇਵਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਟਾਲਾ ਵਪਾਰ ਵਰਗ ਨਾਲ ਸਬੰਧਤ ਕੰਮਕਾਜ ਕਰਨ ਨੂੰ ਯਕੀਨੀ ਬਨਾਉਣਗੇ ਅਤੇ ਵਪਾਰ ਵਰਗ ਬਟਾਲਾ ਦੀਆਂ ਮੁਸ਼ਕਿਲਾਂ ਵਿਧਾਇਕ ਸ਼ੈਰੀ ਕਲਸੀ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਈਆਂ ਜਾਣਗੀਆਂ।
ਇਸ ਮੌਕੇ ਰਕੇਸ਼ ਮਹਿਤਾ, ਮੁਨੀਸ਼ ਖੋਸਲਾ, ਰਜਿੰਦਰ ਸ਼ਰਮਾ, ਤਿਰਭਵਨ ਸਿੰਘ ਲੂੰਬਾ,
ਕੇ. ਐੱਸ ਨਾਗੀ, ਰਾਕੇਸ਼ ਮਹਿਤਾ, ਤਰਸੇਮ ਸਿੰਘ, ਨਿਸ਼ਾਨ ਸਿੰਘ, ਜਤਿੰਦਰ ਸਿੰਘ, ਪ੍ਰਗਟ ਸਿੰਘ, ਹੈਪੀ ਮੋਮਨ, ਮਨਜਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਮੌਜੂਦ ਸਨ।