ਵਰਿਆਮ ਸਿੰਘ ਨੇ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਡਾਇਰੈਕਟਰ ਵਜੋਂ ਆਹੁਦਾ ਸੰਭਾਲਿਆ
ਰੋਹਿਤ ਗੁਪਤਾ
ਗੁਰਦਾਸਪੁਰ, 15 ਜਨਵਰੀ
ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਰਦਾਰ ਵਰਿਆਮ ਸਿੰਘ ਨੇ ਡੇਅਰੀ ਵਿਕਾਸ ਵਿਭਾਗ, ਪੰਜਾਬ ਵਿਚ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।
ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਡੇਅਰੀ ਉਤਪਾਦਕਾਂ ਦੀ ਭਲਾਈ, ਦੁੱਧ ਉਤਪਾਦਨ ਵਿਚ ਗੁਣਵੰਤਾ ਅਤੇ ਮਾਤਰਾ ਵਾਧਾ ਕਰਨਾ ਅਤੇ ਵਿਭਾਗ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ।
ਉਨ੍ਹਾਂ ਨੇ ਕਿਹਾ ਕਿ ਆਧੁਨਿਕ ਤਕਨੀਕਾਂ,ਵਿਗਿਆਨਕ ਪ੍ਰਬੰਧਨ ਅਤੇ ਟ੍ਰੇਨਿੰਗ ਰਾਹੀ ਡੇਅਰੀ ਖੇਤਰ ਨੂੰ ਹੋਰ ਮਜਬੂਤ ਕੀਤਾ ਜਾਵੇਗਾ, ਤਾਂ ਜੋ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋ ਸਕੇ।
ਇਸ ਮੌਕੇ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ ਅਤੇ ਉਨ੍ਹਾਂ ਵਲੋਂ ਮੁਬਾਰਕਬਾਦ ਦਿੱਤੀ ਗਈ।