ਵਾਅਦੇ ਅਤੇ ਦਿੱਤੀਆਂ ਗਰੰਟੀਆਂ- ਭਗਵੰਤ ਮਾਨ ਦੀ ਸਰਕਾਰ ਨੇ ਕੀਤੀਆਂ ਜਾ ਚੁੱਕੀਆਂ ਹਨ ਪੂਰੀਆਂ- ਕੁਲਵੰਤ ਸਿੰਘ
ਤੰਗੋਰੀ ਅਤੇ ਦੈੜੀ ਨਿਵਾਸੀਆਂ ਦੇ ਰੂਬਰੂ ਹੋਏ ਵਿਧਾਇਕ ਕੁਲਵੰਤ ਸਿੰਘ
ਮੋਹਾਲੀ 16 ਜੁਲਾਈ 2026-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਲਿਜਾਣ ਦੇ ਲਈ ਅਤੇ ਸਰਕਾਰ ਦੇ ਕੰਮਾਂ ਪ੍ਰਤੀ ਵਿਚਾਰ ਜਾਨਣ ਦੇ ਮਕਸਦ ਹਿਤ ਪੰਜਾਬ ਭਰ ਵਿੱਚ ਸ਼ੁਰੂ ਕੀਤੇ ਗਏ -ਲੋਕ ਮਿਲਣੀ ਪ੍ਰੋਗਰਾਮਾਂ -ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ-ਲੋਕ ਮਿਲਣੀ ਪ੍ਰੋਗਰਾਮਾਂ -ਦੇ ਵਿੱਚ ਇਲਾਕੇ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਸ਼ਮੂਲੀਅਤ ਕਰਦੇਆਂ ਵਿਧਾਇਕ ਕੁਲਵੰਤ ਸਿੰਘ ਦੇ ਵਿਚਾਰ ਸੁਣਨ ਦੇ ਲਈ ਛੋਟੀਆਂ ਇਕੱਤਰਤਾਵਾਂ ਵੀ ਵਿਸ਼ਾਲ ਰੈਲੀਆਂ ਦਾ ਰੂਪ ਧਾਰਨ ਕਰ ਰਹੀਆਂ ਹਨ, ਇਸੇ ਲੜੀ ਦੇ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਹੋਰਾਂ- ਤੰਗੋਰੀ ਅਤੇ ਦੈੜੀ ਨਿਵਾਸੀਆਂ ਦੇ ਰੂਬਰੂ ਹੋਏ , ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ ਚਾਰ ਸਾਲ ਦੇ ਕਾਰਜਕਾਲ ਸਬੰਧੀ ਲੋਕਾਂ ਦੇ ਵਿਚਾਰ ਸੁਣੇ ਅਤੇ ਵਿਸਥਾਰ ਵਿੱਚ ਵਿਚਾਰ- ਵਟਾਂਦਰਾ ਕੀਤਾ, ਇਸ ਮੌਕੇ ਤੇ ਬੋਲਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇਸ਼ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਆਪਣੇ ਚੋਣ- ਮੈਨੀਫੈਸਟੋ ਦੇ ਵਿੱਚ ਕੀਤੇ ਗਏ ਸਾਰੇ ਵਾਅਦੇ ਅਤੇ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰ ਲਿਆ ਹੈ, ਅਤੇ ਵਿਰੋਧੀ ਪਾਰਟੀ ਦੇ ਨੇਤਾਵਾਂ ਕੋਲ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਰੁੱਧ ਬੋਲਣ ਦੇ ਲਈ ਕੁਝ ਵੀ ਬਚਿਆ ਨਹੀਂ ਹੈ, ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਸਰਕਾਰ ਬਣਦੇ ਸਾਰ ਹੀ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਸ਼ੁਰੂ ਕਰ ਦਿੱਤਾ ਅਤੇ ਹੁਣ ਤੱਕ 70 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਹ ਅੰਕੜਾ ਆਉਣ ਵਾਲੇ ਦਿਨਾਂ ਵਿੱਚ ਵਧ ਕੇ 80 ਹਜ਼ਾਰ ਤੱਕ ਪਹੁੰਚ ਜਾਵੇਗਾ, ਅਤੇ ਜਿਹੜੇ ਨੌਜਵਾਨ ਸਰਕਾਰੀ ਨੌਕਰੀਆਂ ਲਈ ਪੂਰੀ ਤਰਹਾਂ ਯੋਗ ਸਨ, ਉਹਨਾਂ ਨੂੰ ਘਰ ਬੈਠੇ -ਬਿਠਾਇਆ ਹੀ ਬਿਨਾਂ ਕਿਸੇ ਸਿਫਾਰਿਸ਼ ਉੱਤੇ ਮੈਰਿਟ ਦੇ ਅਧਾਰ ਤੇ ਨੌਕਰੀਆਂ ਮਿਲੀਆਂ ਹਨ, ਇਸ ਤੋਂ ਇਲਾਵਾ ਸਰਕਾਰ ਵੱਲੋਂ ਆਪਣੀ ਜਿੰਮੇਵਾਰੀ ਸੰਭਾਲਦਿਆਂ ਹੀ ਪੰਜਾਬ ਦੇ ਲੋਕਾਂ ਦੀ ਸਹੂਲਤ ਦੇ ਲਈ 600 ਰੁਪਏ ਪ੍ਰਤੀ ਯੂਨਿਟ ਬਿਜਲੀ ਦੇ ਬਿੱਲ ਮੁਆਫ ਕੀਤੇ ਗਏ ਅਤੇ ਅੱਜ ਪੰਜਾਬ ਦੇ 85% ਲੋਕਾਂ ਨੂੰ ਬਿਜਲੀ ਦੇ ਬਿੱਲ ਨਹੀਂ ਆ ਰਹੇ, ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸਿਹਤ ਸਹੂਲਤਾਂ ਦੇ ਵਿੱਚ ਸੁਧਾਰ ਕਰਦੇ ਹੋਏ ਪੰਜਾਬ ਭਰ ਦੇ ਵਿੱਚ ਮਰੀਜ਼ਾਂ ਦੀ ਸਹੂਲਤ ਦੇ ਲਈ 1000 ਤੋਂ ਵੀ ਵੱਧ ਮੁਹੱਲਾ ਕਲੀਨਿਕ ਖੋਲੇ ਗਏ। ਜਿੱਥੇ ਕਿ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਮਰੀਜ਼ ਬਿਮਾਰੀਆਂ ਦਾ ਇਲਾਜ ਕਰਵਾਉਣ ਲਈ ਆਉਂਦੇ ਹਨ, ਜਿੱਥੇ ਕਿ ਉਹਨਾਂ ਨੂੰ ਮੁਫਤ ਚੈਕਅਪ, ਦਵਾਈਆਂ ਅਤੇ ਲੁੜੀਂਦੇ ਟੈਸਟ ਵੀ ਕੀਤੇ ਜਾਂਦੇ ਹਨ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇਸ ਤੋਂ ਵੀ ਅਗਾਂਹ ਜਾਂਦੇ ਹੋਏ ਪੰਜਾਬ ਵਿੱਚ ਮਰੀਜ਼ਾਂ ਦੀ ਸਹੂਲਤ ਦੇ ਲਈ 10 ਲੱਖ ਰੁਪਏ - ਮੁੱਖ ਮੰਤਰੀ ਮੁਫਤ ਸਿਹਤ ਬੀਮਾ ਯੋਜਨਾ -ਦੀ ਸ਼ੁਰੂਆਤ ਕੀਤੀ ਗਈ ਅਤੇ ਇਹ ਸਭ ਕੁਝ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸਭ ਧਰਮਾਂ ਦੇ ਲੋਕਾਂ ਲਈ ਇਹਨਾਂ ਸਕੀਮਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ,ਉਹਨਾਂ ਦੱਸਿਆ ਕਿ ਪੰਜਾਬ ਦੇ ਸਕੂਲਾਂ ਵਿੱਚ ਵਧੀਆ ਵਿਦਿਅਕ ਮਾਹੌਲ ਬਣਾਉਣ ਦੇ ਲਈ ਸਭ ਤੋਂ ਪਹਿਲਾਂ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਮਕਸਦ ਨਾਲ ਅਧਿਆਪਕਾਂ ਵਰਗ ਨੂੰ ਉਥੋਂ ਦੀ ਸਿੱਖਿਆ ਪ੍ਰਣਾਲੀ ਸਬੰਧੀ ਜਾਨਣ ਲਈ ਵਿਦੇਸ਼ ਭੇਜਿਆ ਗਿਆ ਅਤੇ ਸਰਕਾਰੀ ਸਕੂਲਾਂ ਦੇ ਵਿੱਚ ਲੋੜੀਂਦਾ ਸਟਾਫ ਭਰਤੀ ਕੀਤਾ ਗਿਆ ਅਤੇ ਜਰੂਰੀ ਲੋੜੀਂਦਾ ਸਮਾਨ ਵੀ ਸਕੂਲਾਂ ਦੇ ਵਿੱਚ ਮੁਹਈਆ ਕਰਵਾਇਆ ਗਿਆ, ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਪੰਜਾਬ ਦੇ ਵਿੱਚ ਇਸ ਦੇ ਨਾਲ ਹੀ ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਦੀ ਫੀਸਾਂ ਦੇ ਮਾਮਲੇ ਵਿੱਚ ਹੁੰਦੀ ਲੁੱਟ ਨੂੰ ਵੀ ਰੋਕਿਆ ਗਿਆ ਹੈ ਅਤੇ ਹੁਣ ਕੋਈ ਵੀ ਪ੍ਰਾਈਵੇਟ ਸਕੂਲ 5% ਤੋਂ ਵੱਧ ਫੀਸ ਨਹੀਂ ਵਧਾ ਸਕਦਾ ਅਤੇ ਜੋ ਪਿਛਲੇ ਤਿੰਨ ਸਾਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਵੱਲੋਂ ਵਾਧੂ ਫੀਸ ਲਈ ਗਈ ਹੈ, ਉਸ ਨੂੰ ਵੀ ਮਾਪਿਆਂ ਨੂੰ ਵਾਪਸ ਕੀਤਾ ਜਾਵੇਗਾ।, ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਦੀਆਂ ਮਹਿਲਾਵਾਂ ਦੇ ਲਈ 1000 ਅਤੇ 1500 ਸਕੀਮ ਨੂੰ ਮਾਰਚ ਮਹੀਨੇ ਤੋਂ ਲਾਗੂ ਕਰ ਦਿੱਤਾ ਗਿਆ ਹੈ ਅਤੇ ਹੁਣ ਹਰ ਇੱਕ ਮਹਿਲਾ ਦੇ ਬੈਂਕ ਖਾਤੇ ਦੇ ਵਿੱਚ ਪੈਸੇ ਹੋਣੇ ਸ਼ੁਰੂ ਹੋ ਚੁੱਕੇ ਹਨ, ਜੋ ਕਿ ਹਰ ਮਹੀਨੇ ਜਾਰੀ ਰਹਿਣਗੇ, ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਮੋਹਾਲੀ ਕਾਰਪੋਰੇਸ਼ਨ ਦੇ ਸੀਨੀਅਰ ਡਿਪਟੀ ਮੇਅਰ- ਰਾਜਿੰਦਰ ਪ੍ਰਸਾਦ ਸ਼ਰਮਾ, ਅਕਵਿੰਦਰ ਸਿੰਘ ਗੋਸਲ, ਅਮਨਦੀਪ ਸਿੰਘ, ਬਲਜੀਤ ਸਿੰਘ, ਨਿਰਵੈਰ ਸਿੰਘ, ਨਵਰਿੰਦਰ ਸਿੰਘ, ਗੁਰਸ਼ਰਨ ਸਿੰਘ ਧਾਲੀਵਾਲ ,ਹਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਰਮ ਵਿਅਕਤੀ ਵੀ ਮੌਜੂਦ ਰਹੇ,
- Download Babushahi App
-
-