ਵਿਕਾਸ ਕਾਰਜਾਂ ਅਤੇ ਲੋਕ ਹਿੱਤ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਨੇ ਫੜਿਆ ‘ਆਪ’ ਦਾ ਪੱਲਾ
ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਆਮ ਜਨਤਾ ਦਾ ਵਿਸ਼ਵਾਸ: ਅਮਰਜੀਤ ਮਹਿਤਾ
ਅਸ਼ੋਕ ਵਰਮਾ
ਬਠਿੰਡਾ, 17 ਅਗਸਤ 2026 : ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਹਿੱਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਇਸੇ ਕੜੀ ਤਹਿਤ ਵਾਰਡ ਨੰਬਰ 18 ਤੋਂ ‘ਆਪ’ ਦੇ ਇੰਚਾਰਜ ਸ੍ਰੀ ਬਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਕਾਂਗਰਸ ਸਮੇਤ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕਰੀਬ ਡੇਢ ਦਰਜਨ ਵਰਕਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਨਵੇਂ ਸਾਥੀਆਂ ਨੂੰ ਪਾਰਟੀ ਦਾ ਸਿਰੋਪਾ ਪਾ ਕੇ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਪੰਜਾਬ ਦੇ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਲਾਭ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਪਹੁੰਚ ਰਿਹਾ ਹੈ ਅਤੇ ਇਸੇ ਕਾਰਨ ਆਮ ਆਦਮੀ ਪਾਰਟੀ ਨਾਲ ਜੁੜਨ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।ਉਨ੍ਹਾਂ ਕਿਹਾ ਕਿ “ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਆਮ ਜਨਤਾ ਦਾ ਵਿਸ਼ਵਾਸ ਹੈ। ਜਦੋਂ ਲੋਕਾਂ ਨੂੰ ਇਹ ਮਹਿਸੂਸ ਹੁੰਦਾ ਹੈ ਕਿ ਸਰਕਾਰ ਅਤੇ ਪਾਰਟੀ ਜ਼ਮੀਨੀ ਪੱਧਰ ’ਤੇ ਉਨ੍ਹਾਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਤਾਂ ਉਹ ਖੁਦ ਅੱਗੇ ਆ ਕੇ ਇਸ ਮੁਹਿੰਮ ਦਾ ਹਿੱਸਾ ਬਣਦੇ ਹਨ। ਵਾਰਡ ਨੰਬਰ 18 ਵਿੱਚ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਦਾ ‘ਆਪ’ ਵਿੱਚ ਸ਼ਾਮਲ ਹੋਣਾ ਇਸੇ ਵਿਸ਼ਵਾਸ ਦਾ ਸਬੂਤ ਹੈ।”
ਸ੍ਰੀ ਮਹਿਤਾ ਨੇ ਕਿਹਾ ਕਿ ਬਠਿੰਡਾ ਸ਼ਹਿਰ ਵਿੱਚ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਨਾਲ-ਨਾਲ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੇਅਰ ਸ੍ਰੀ ਮਹਿਤਾ ਦਾ ਮੰਨਣਾ ਹੈ ਕਿ ਵਿਕਾਸ ਕਿਸੇ ਇੱਕ ਵਿਅਕਤੀ ਜਾਂ ਵਰਗ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਸ਼ਹਿਰ ਦੇ ਹਰ ਵਾਰਡ ਅਤੇ ਹਰ ਨਾਗਰਿਕ ਤੱਕ ਇਸ ਦਾ ਲਾਭ ਪਹੁੰਚਣਾ ਚਾਹੀਦਾ ਹੈ।ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ “ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਥੀਆਂ ਦੀ ਮਿਹਨਤ ਅਤੇ ਤਜਰਬਾ ਸੰਗਠਨ ਦੀ ਤਾਕਤ ਨੂੰ ਹੋਰ ਵਧਾਏਗਾ। ਅਸੀਂ ਸਾਰੇ ਮਿਲ ਕੇ ਬਠਿੰਡਾ ਨੂੰ ਹੋਰ ਬਿਹਤਰ, ਵਿਕਸਤ ਅਤੇ ਸਹੂਲਤਾਂ ਨਾਲ ਭਰਪੂਰ ਸ਼ਹਿਰ ਬਣਾਉਣ ਲਈ ਕੰਮ ਕਰਾਂਗੇ।”
ਇਸ ਦੌਰਾਨ ਸੇਵਾਮੁਕਤ ਪੁਲਿਸ ਇੰਸਪੈਕਟਰ ਸ. ਰਣਜੀਤ ਸਿੰਘ ਸੰਧੂ ਨੇ ਆਪਣੀ ਧਰਮਪਤਨੀ ਸ੍ਰੀਮਤੀ ਜਸਬੀਰ ਕੌਰ ਸੰਧੂ, ਪੁੱਤਰ ਸ. ਅਨਮੋਲਕਪ੍ਰੀਤ ਸਿੰਘ ਸੰਧੂ, ਨੂੰਹ ਸ੍ਰੀਮਤੀ ਸਿਮਰਨ ਕੌਰ ਸਮੇਤ ਸ. ਜਗਦੀਪ ਸਿੰਘ, ਸ੍ਰੀਮਤੀ ਪਰਮਪ੍ਰੀਤ ਕੌਰ, ਐਡਵੋਕੇਟ ਨਿਸ਼ੂ, ਸ੍ਰੀਮਤੀ ਜੋਤੀ, ਸ. ਹਰਪ੍ਰੀਤ ਸਿੰਘ, ਸ. ਇੰਦਰ ਸਿੰਘ, ਸ੍ਰੀਮਤੀ ਕੰਵਲਜੀਤ ਕੌਰ, ਸ. ਮੇਜਰ ਸਿੰਘ ਸੂਬੇਦਾਰ, ਸ੍ਰੀਮਤੀ ਮਨਪ੍ਰੀਤ ਕੌਰ, ਸ. ਗੁਰਵਿੰਦਰ ਸਿੰਘ ਸਹਨੀ, ਸ. ਵਿਕਰਮਜੀਤ ਸਿੰਘ, ਸ੍ਰੀਮਤੀ ਪਰਮਜੀਤ ਕੌਰ, ਸ੍ਰੀਮਤੀ ਅਮਰਦੀਪ ਕੌਰ ਅਤੇ ਸ੍ਰੀਮਤੀ ਸੁਰਿੰਦਰ ਕੌਰ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਸ ਮੌਕੇ ਨਵੇਂ ਸ਼ਾਮਲ ਹੋਏ ਵਰਕਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਨਾਲ ਮਿਲ ਕੇ ਲੋਕ ਹਿੱਤ ਦੇ ਕੰਮਾਂ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ। ਪ੍ਰੋਗਰਾਮ ਦੌਰਾਨ ਵਰਕਰਾਂ ਨੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਦਾ ਸੰਕਲਪ ਵੀ ਲਿਆ।
- Download Babushahi App
-
-