ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ 3 ਬੱਸਾਂ ਰਵਾਨਾ
ਜੁਝਾਰ ਨਗਰ ਤੋਂ ਬੱਸ ਨੂੰ ਫੂਲਰਾਜ ਸਿੰਘ, ਆਰ.ਪੀ. ਸ਼ਰਮਾ ਤੇ ਹਰਪਾਲ ਸਿੰਘ ਚੰਨਾ ਦਿੱਤੀ ਹਰੀ ਝੰਡੀ
ਮੋਹਾਲੀ 19 ਸਿਤੰਬਰ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਕੁਲਵੰਤ ਸਿੰਘ ਵਿਧਾਇਕ ਦੀ ਦੇਖ-ਰੇਖ ਹੇਠ 3 ਬੱਸਾਂ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਸੀਨੀਅਰ ਸਿਟੀਜਨ ਸ਼ਰਧਾਲੂਆਂ ਨਾਲ ਭਰੀ ਪਿੰਡ ਗੁਡਾਣਾ ਤੋਂ ਪਿੰਡ ਦੇ ਸਰਪੰਚ ਗੁਰਜੰਟ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜਦਕਿ ਜੁਝਾਰ ਨਗਰ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਜਾਣ ਵਾਲੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ - ਫੂਲਰਾਜ ਸਿੰਘ, ਮੋਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ-ਰਜਿੰਦਰ ਪ੍ਰਸਾਦ ਸ਼ਰਮਾ ਅਤੇ ਡਿਪਟੀ ਮੇਅਰ- ਹਰਪਾਲ ਸਿੰਘ ਚੰਨਾ ਦੇ ਵੱਲੋਂ ਸਾਂਝੇ ਤੌਰ ਤੇ ਹਰੀ ਝੰਡੀ ਦਿੱਤੀ ਗਈ , ਜਦਕਿ ਤੀਸਰੀ ਬੱਸ ਪਿੰਡ ਧਰਮਗੜ੍ਹ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ - ਫੂਲਰਾਜ ਸਿੰਘ ,ਮੋਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ- ਰਜਿੰਦਰ ਪ੍ਰਸਾਦ ਸ਼ਰਮਾ ਅਤੇ ਡਿਪਟੀ ਮੇਅਰ ਮੋਹਾਲੀ ਨਗਰ ਨਿਗਮ -ਹਰਪਾਲ ਸਿੰਘ ਚੰਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੇ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਜਿਉਂ ਜਿਉਂ ਲੋਕੀ ਇਸ ਯਾਤਰਾ ਤੇ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਆਪਣੇ ਘਰ ਪਰਤਦੇ ਹਨ, ਤਾਂ ਤਿਉਂ ਹੀ ਇਸ ਯਾਤਰਾ ਦੇ ਆਪਣੇ ਅਨੁਭਵ ਨੂੰ ਆਪਣੇ ਸਕੇ -ਸਬੰਧੀਆਂ ਨਾਲ ਸਾਂਝਾ ਕਰਦੇ ਹਨ, ਤਾਂ ਅਗਲੇ ਹੀ ਦਿਨ ਰਜਿਸਟਰੇਸ਼ਨ ਕਰਵਾਉਣ ਵਾਲਿਆਂ ਦੀ ਗਿਣਤੀ ਪਹਿਲਾਂ ਦੇ ਮੁਕਾਬਲਤਨ ਹੋਰ ਵਧ ਜਾਂਦੀ ਹੈ, ਫੂਲਰਾਜ ਸਿੰਘ- ਸਟੇਟ ਅਵਾਰਡੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਯਾਤਰਾ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਜਾਣ ਵੇਲੇ ਸੀਨੀਅਰ ਸਿਟੀਜਨ ਸ਼ਰਧਾਲੂ -ਸ਼੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਬਾਲਮੀਕੀ ਮੰਦਰ ,ਵਾਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਕਰਦੇ ਹਨ, ਇਹਨਾਂ ਨਾਲ ਮੌਜੂਦ ਗਾਈਡ ਦੇ ਵੱਲੋਂ ਇਹਨਾਂ ਤੀਰਥ ਸਥਾਨਾਂ ਦੀ ਇਤਿਹਾਸਿਕ ਮਹੱਤਤਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਉਪਲਬਧ ਕਰਵਾਈ ਜਾਂਦੀ ਹੈ ਅਤੇ ਕਿਸੇ ਸੀਨੀਅਰ ਸਿਟੀਜਨ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ, ਤਾਂ ਇਸਦੇ ਲਈ ਹਰ ਵੇਲੇ ਬੱਸ ਦੇ ਵਿੱਚ ਸ਼ਰਧਾਲੂ ਦੇ ਨਾਲ ਇੱਕ ਡਾਕਟਰ ਵੀ ਮੌਜੂਦ ਰਹਿੰਦਾ ਹੈ, ਉਹਨਾਂ ਦੱਸਿਆ ਕਿ ਅੱਜ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਤਿੰਨ ਹੋਰ ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਦੇ ਲਈ ਰਵਾਨਾ ਕੀਤੀਆਂ ਗਈਆਂ ਹਨ, ਜਿਸ ਦੀ ਸਮੁੱਚੀ ਰਿਪੋਰਟ ਵਿਧਾਇਕ ਕੁਲਵੰਤ ਸਿੰਘ ਹੋਰਾਂ ਨੂੰ ਦਿੱਤੀ ਗਈ ਹੈ, ਮੋਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ -ਰਜਿੰਦਰ ਪ੍ਰਸਾਦ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਮੋਹਾਲੀ ਤੋਂ ਜਾ ਰਹੀਆਂ ਬੱਸਾਂ ਦੀ ਗਿਣਤੀ ਅਤੇ ਸ਼ਰਧਾਲੂਆਂ ਨੂੰ ਉਪਲਬਧ ਕਰਵਾਈ ਜਾ ਰਹੀਆਂ ਸਹੂਲਤਾਂ ਅਤੇ ਹੋਰ ਕਿਸੇ ਤਰ੍ਹਾਂ ਦੀ ਆ ਰਹੀ ਮੁਸ਼ਕਿਲ ਦੇ ਬਾਰੇ ਵਿੱਚ ਵਿਸਥਾਰ ਵਿੱਚ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਗੱਲਬਾਤ ਕੀਤੀ ਜਾਂਦੀ ਹੈ, ਡਿਪਟੀ ਮੇਅਰ -ਹਰਪਾਲ ਸਿੰਘ ਚੰਨਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਜਿੱਥੇ ਪਹਿਲਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਹੀ ਬੱਸਾਂ ਰਵਾਨਾ ਹੁੰਦੀਆਂ ਸਨ, ਹੁਣ ਉਸ ਦੇ ਨਾਲ ਹੀ ਇਸੇ ਯਾਤਰਾ ਯੋਜਨਾ ਦੇ ਤਹਿਤ ਖਾਟੂ ਸ਼ਾਮ, ਬਾਲਾ ਸਰ, ਵਰਿੰਦਾਵਨ ,ਹਰਿਦੁਆਰ ਦੇ ਦਰਸ਼ਨਾਂ ਲਈ ਵੀ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਬੱਸਾਂ ਜਾਣੀਆਂ ਸ਼ੁਰੂ ਹੋ ਗਈਆਂ ਹਨ, ਇਸ ਮੌਕੇ ਤੇ ਸਟੇਟ ਅਵਾਰਡੀ -ਫੂਲਰਾਜ ਸਿੰਘ ਤੋਂ ਇਲਾਵਾ ਨਗਰ ਨਿਗਮ ਮੋਹਾਲੀ ਦੇ ਸੀਨੀਅਰ ਡਿਪਟੀ ਮੇਅਰ -ਰਜਿੰਦਰ ਪ੍ਰਸਾਦ ਸ਼ਰਮਾ , ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਗੁਰਜੰਟ ਸਿੰਘ ਸਰਪੰਚ ਗਡਾਣਾ, ਸਤਪਾਲ ਸਿੰਘ ਮੈਂਬਰ ਪੰਚਾਇਤ ਜਗਤਾਰ ਸਿੰਘ- ਸਾਬਕਾ ਮੈਂਬਰ ਪੰਚਾਇਤ, ਮਨਿੰਦਰ ਸਿੰਘ, ਗੁਰਸੇਵਕ ਸਿੰਘ, ਗੁਰਵਿੰਦਰ ਸਿੰਘ, ਈਸ਼ਰ ਸਿੰਘ, ਸੁਖ ਇੰਦਰ ਸਿੰਘ- (ਸਾਰੇ ਮੈਂਬਰ ਪੰਚਾਇਤ), ਪ੍ਰਗਟ ਸਿੰਘ, ਨਿਰਵੈਰ ਸਿੰਘ, ਗੁਰਿੰਦਰ ਪਾਲ ਸਿੰਘ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ ,ਹਰਵਿੰਦਰ ਪਾਲ ਸਿੰਘ, ਗੋਰਾ ਮੋਹਾਲੀ ,ਲਵਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਰਮ ਵਿਅਕਤੀ ਵੀ ਮੌਜੂਦ ਰਹੇ,
- Download Babushahi App
-
-