ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 26ਵੀਂ ਬੱਸ ਰਵਾਨਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਅਪ੍ਰੈਲ:
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ 26ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸ ਫੇਜ਼-10 ਤੋਂ ਧੀਰਜ ਕੁਮਾਰ, ਨੀਟੂ ਸਹੋਤਾ, ਪੰਕਜ ਹਾਂਡਾ, ਰਿਕੀ ਸ਼ਰਮਾ, ਮਿਨੀ ਮਾਰਕੀਟ ਪ੍ਰਧਾਨ ਰਾਜ ਕੁਮਾਰ, ਦਰਸ਼ਨ ਸਿੰਘ ਜੌਲੀ ਅਤੇ ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ ਦੀ ਮੌਜੂਦਗੀ ਵਿੱਚ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੀਨੀਅਰ ਸਿਟੀਜ਼ਨਜ਼ ਦੀ ਸਹੂਲਤ ਲਈ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਉਹਨਾਂ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਤੀਰਥ ਯਾਤਰਾ ਤੋਂ ਵਾਪਸ ਆਉਣ ਵਾਲੇ ਸ਼ਰਧਾਲੂ ਆਪਣੇ ਤਜਰਬੇ ਸਾਂਝੇ ਕਰ ਰਹੇ ਹਨ, ਜਿਸ ਕਾਰਨ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਹ ਇਸ ਯੋਜਨਾ ਦੀ ਲੋਕਪ੍ਰਿਯਤਾ ਅਤੇ ਇਸਦੇ ਅਸਲ ਮਕਸਦ ਨੂੰ ਦਰਸਾਉਂਦਾ ਹੈ।
ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੇ ਭਰੋਸੇ ਨਾਲ ਸੱਤਾ ਵਿੱਚ ਲਿਆਂਦਾ ਸੀ ਅਤੇ ਸਰਕਾਰ ਵੱਲੋਂ ਲਗਾਤਾਰ ਲੋਕ-ਪੱਖੀ ਸਕੀਮਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕ ਸੰਤੁਸ਼ਟ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਵਿਰੋਧੀ ਧਿਰ ਦੇ ਨੇਤਾਵਾਂ ਵਿੱਚ ਇਸ ਕਾਰਨ ਘਬਰਾਹਟ ਵੇਖੀ ਜਾ ਸਕਦੀ ਹੈ।
ਉਨ੍ਹਾਂ ਇਹ ਵੀ ਦੁਹਰਾਇਆ ਕਿ ਸਰਕਾਰ ਲੋਕਾਂ ਦੇ ਲੰਬੇ ਸਮੇਂ ਤੋਂ ਚੱਲਦੇ ਆ ਰਹੇ ਮਸਲਿਆਂ ਦੇ ਹੱਲ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।
Click to Follow Babushahi Facebook page →