ਵਿਧਾਇਕ ਸ਼ੈਰੀ ਕਲਸੀ ਦੀ ਵਿਕਾਸ ਕਾਰਜਸ਼ੈਲੀ ਤੋਂ ਪ੍ਰਭਾਵਿਤ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਅੰਦਰ ਲੋਕਾਂ ਨੂੰ ਪੁਜਦਾ ਕੀਤੀਆਂ ਜਾ ਰਹੀਆਂ ਨੇ ਸਹੂਲਤਾਂ- ਵਿਧਾਇਕ ਸ਼ੈਰੀ ਕਲਸੀ
ਰੋਹਿਤ ਭਾਟੀਆ
ਬਟਾਲਾ, 20 ਅਗਸਤ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਵਿਕਾਸ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਤੇ ਸ਼ਰੋਮਣੀ ਅਕਾਲੀ ਦਲ ਪਾਰਟੀ ਨਾਲ ਸਬੰਧਤ ਦੇ ਕਈ ਪਰਿਵਾਰ, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਕਹਿਣਾ ਹੈ ਵਿਧਾਇਕ ਸ਼ੈਰੀ ਕਲਸੀ ਵਲੋਂ ਸਮੁੱਚੇ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਖੁਦ ਮਿਲਕੇ, ਉਨ੍ਹਾਂ ਵਲੋਂ ਚਿਰੋਕਣੀਆਂ ਮੁਸ਼ਕਿਲਾਂ ਹੱਲ ਕੀਤੀਆਂ ਗਈਆਂ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਸਾਥੀਆਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਆਪ ਪਾਰਟੀ ਨੇ ਮਹਿਜ਼ ਸਾਢੇ ਚਾਰ ਸਾਲਾਂ ਵਿੱਚ ਲੋਕ ਹਿੱਤ ਅਜਿਹੇ ਫੈਸਲੇ ਕੀਤੇ ਹਨ ਜੋ ਪਿਛਲੀਆਂ ਸਰਕਾਰਾਂ 7 ਦਹਾਕਿਆਂ ਵਿੱਚ ਨਹੀਂ ਲੈ ਸਕੀਆਂ।
ਉਨ੍ਹਾਂ ਦੱਸਿਆ ਕਿ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ' ਯੋਜਨਾ ਤਹਿਤ ਲਾਭਪਾਤਰੀ ਔਰਤਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ 1000 ਰੁਪਏ ਤੇ 15000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ, 600 ਯੂਨਿਟ ਬਿਜਲੀ ਦੇ ਬਿੱਲ ਮਾਫ ਕੀਤੇ, 10 ਲੱਖ ਰੁਪਏ ਤੱਕ ਇਲਾਜ ਕਰਵਾਉਣ ਲਈ ਸਿਹਤ ਯੋਜਨਾ ਲਾਗੂ ਕੀਤੀ, ਔਰਤਾਂ ਨੂੰ ਮੁਫਤ ਬੱਸ ਦੀ ਸਹੂਲਤ ਅਤੇ ਨਹਿਰੀ ਪਾਣੀ ਖੇਤਾਂ ਤੱਕ ਪੁਜਦਾ ਕਰਨ ਸਮੇਤ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਗਏ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦਾ ਵਧਦਾ ਵਿਸ਼ਵਾਸ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤ ਹੋ ਰਹੀ ਨੀਤੀਆਂ ਅਤੇ ਲੋਕਪੱਖੀ ਕਾਰਜਾਂ ਦੀ ਗਵਾਹੀਆਂ ਭਰਦਾ ਹੈ, ਜਿਸ ਸਦਕਾ ਆਪ ਪਰਿਵਾਰ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ।
ਬਟਾਲਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਹਲਕੇ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਕਈ ਵਿਕਾਸ ਕੰਮ ਪ੍ਰਗਤੀ ਅਧੀਨ ਹਨ। ਉਨਾਂ ਦੁਹਰਾਇਆ ਕਿ ਹਲਕੇ ਦਾ ਚਹੁਪੱਖੀ ਵਿਕਾਸ ਕੰਮ ਕਰਵਾਉਣ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।
- Download Babushahi App
-
-