ਵਿਧਾਇਕ ਸ਼ੈਰੀ ਕਲਸੀ ਨੇ ਕਾਦੀਆਂ ਚੁੰਗੀ ਵਿਖੇ ਸ਼ਹਿਰ ਵਾਸੀਆਂ ਦੀ ਮੌਜੂਦਗੀ ਵਿੱਚ ਲਾਈਟਾਂ ਲਗਾਉਣ ਦਾ ਉਦਘਾਟਨ ਕੀਤਾ
ਬਟਾਲਾ ਵਾਸੀਆਂ ਨੂੰ ਸਹੂਲਤ ਮੁਹੱਈਆ ਕਰਵਾਉਣ ਅਤੇ ਵਿਕਾਸ ਲਈ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਾਂ-ਵਿਧਾਇਕ ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 22 ਜੂਨ
ਬਟਾਲਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਾਂ ਅਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸ਼ੈਰੀ ਕਲਸੀ ਨੇ ਕਾਦੀਆਂ ਚੁੰਗੀ ਵਿਖੇ ਸ਼ਹਿਰ ਵਾਸੀਆਂ ਦੀ ਮੌਜੂਦਗੀ ਵਿੱਚ ਲਾਈਟਾਂ ਲਗਾਉਣ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਭੁਪਿੰਦਰ ਸਿੰਘ ਬਾਜਵਾ, ਮੇਅਰ ਕਾਰਪੋਰੇਸ਼ਨ ਬਟਾਲਾ, ਕੌਂਸਲਰ ਮਨਬੀਰ ਸਿੰਘ ਰੰਧਾਵਾ, ਪਰਦੀਪ ਕੁਮਾਰ, ਦਵਿੰਦਰ ਸਿੰਘ, ਮਨਜੀਤ ਸਿੰਘ ਬੁਮਰਾਹ ਸਮੇਤ ਸ਼ਹਿਰ ਵੀਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਇਸ ਮੌਕੇ ਦੁਕਾਨਦਾਰਾਂ ਅਤੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।
ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੌੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ, ਜਿਸ ਲਈ ਉਹੀ ਦਿਨ- ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।
ਇਸ ਮੌਕੇ ਕਾਦੀਆਂ ਚੁੰਗੀ ਦੇ ਦੁਕਾਨਦਾਰਾਂ ਅਤੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਾਨਦਾਰ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਕਿ ਪਹਿਲਾਂ ਵੇਖਣ ਨੂੰ ਨਹੀਂ ਮਿਲਦਾ ਸੀ।
- Download Babushahi App
-
-