ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਮਾਝਾ ਮਾਲਵਾ ਦੁਆਬਾ ਦਸਤਾਰ ਐਵਾਰਡ ਦਾ ਐਲਾਨ ਜਲਦ
ਦਸਤਾਰ ਐਵਾਰਡ ਦੇ ਫਾਈਨਲ ਜੇਤੂਆਂ ਨੂੰ ਦਿੱਤੇ ਜਾਣਗੇ ਵਿਦੇਸ਼ੀ ਟੂਰ :- ਭਾਈ ਮਨਦੀਪ ਸਿੰਘ ਖੁਰਦ
ਮਨਪ੍ਰੀਤ ਸਿੰਘ
ਰੂਪਨਗਰ 20 ਅਪ੍ਰੈਲ
ਦਸਤਾਰ ਦੇ ਪ੍ਰਚਾਰ ਤੇ ਪਾਸਾਰ ਲਈ ਵਿਸ਼ਵ ਪੱਧਰ ਤੇ ਪ੍ਰਚਾਰ ਕਰ ਰਹੀ ਇੰਟਰਨੈਸ਼ਨਲ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਅਤੇ ਵੀ ਐੱਸ ਐੱਸ ਪ੍ਰੋਡਕਸ਼ਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਬਾਣੀ ਬਾਣੇ ਨਾਲ ਜੋੜਨ ਅਤੇ ਨੌਜਵਾਨ ਪੀੜ੍ਹੀ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨ ਸੰਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਇਕ ਬਹੁਤ ਵੱਡਾ ਦਸਤਾਰ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਦਾ ਨਾਮ ਮਾਝਾ,ਮਾਲਵਾ,ਦੁਆਬਾ ਐਵਾਰਡ ਦਸਤਾਰ ਐਵਾਰਡ ਰੱਖਿਆ ਗਿਆ ਹੈ ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦਸਤਾਰ ਸਮਾਗਮ ਦੇ ਪ੍ਰਬੰਧਕ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਕਿਹਾ ਕਿ ਮਾਝਾ ਮਾਲਵਾ ਦੁਆਬਾ ਦਸਤਾਰ ਐਵਾਰਡ ਦੌਰਾਨ ਪੂਰੇ ਪੰਜਾਬ ਵਿੱਚ ਦਸਤਾਰ ਦੇ ਮੁਕਾਬਲੇ ਕਰਵਾਏ ਜਾਣਗੇ ਜਿਥੇ ਉਨਾਂ ਬੱਚਿਆਂ ਨੂੰ ਹਜ਼ਾਰਾਂ ਦੇ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ ਉਥੇ ਹੀ ਫਾਈਨਲ ਮੁਕਾਬਲੇ ਲਈ ਉਨਾਂ ਜੇਤੂ ਬੱਚਿਆਂ ਦੀ ਚੋਣ ਵੀ ਕੀਤੀ ਜਾਵੇਗੀ ਉਪਰੰਤ ਸਾਰੇ ਚੋਣ ਕੀਤੇ ਹੋਏ ਬੱਚਿਆਂ ਦਾ ਫਾਈਨਲ ਮੁਕਾਬਲਾ ਕਰਵਾਇਆ ਜਾਵੇਗਾ ਸੀਨੀਅਰ ਜੂਨੀਅਰ ਵਰਗ ਦਾ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਿਦੇਸ਼ੀ ਟੂਰ ਦਿੱਤੇ ਜਾਣਗੇ ਅਤੇ ਅਗਲੇ ਜੇਤੂਆਂ ਨੂੰ ਹਜ਼ਾਰਾਂ ਦੇ ਨਗਦ ਇਨਾਮ, ਕੱਪ ਅਤੇ ਦਸਤਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ ਨਾਲ਼ ਹੀ ਫਾਈਨਲ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਦਸਤਾਰਾਂ, ਟਰਾਫੀਆਂ, ਪ੍ਰਸ਼ੰਸਾ ਪੱਤਰਾ ਨਾਲ ਸਨਮਾਨਿਤ ਕੀਤਾ ਜਾਵੇਗਾ। ਭਾਈ ਖੁਰਦ ਨੇ ਕਿਹਾ ਕਿ ਦਸਤਾਰ ਐ ਐਵਾਰਡ ਦੌਰਾਨ ਧਾਰਮਿਕ ਸਮਾਜਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਅਤੇ ਸਮਾਜ ਵਿੱਚ ਚੰਗੀਆਂ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਸੰਤਾਂ ਮਹਾਪੁਰਸ਼ਾਂ ਵੱਖ ਵੱਖ ਸੰਪ੍ਰਦਾਵਾਂ ਦੇ ਮੁੱਖੀਆ ਨੂੰ ਐਵਾਰਡਾਂ ਨਾਲ ਸਨਮਾਨਿਤ ਕੀਤਾ ਜਾਵੇਗਾ ਨਾਲ਼ ਹੀ ਇੰਟਰਨੈਸ਼ਨਲ ਦਸਤਾਰ ਤੇ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਸੇਵਾ ਨਿਭਾ ਦਸਤਾਰ ਕੋਚਾਂ ਵੱਡੇ ਲੈਵਲ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।ਉਨਾਂ ਕਿਹਾ ਕਿ ਮਾਝਾ ਮਾਲਵਾ ਦੁਆਬਾ ਦਸਤਾਰ ਐਵਾਰਡ ਦੀਆਂ ਤਰੀਕਾਂ ਦਾ ਐਲਾਨ ਬਹੁਤ ਜਲਦ ਕੀਤਾ ਜਾਵੇਗਾ ਉਨ੍ਹਾਂ ਅਪੀਲ ਕੀਤੀ ਕਿ ਦਸਤਾਰ ਨੂੰ ਪਿਆਰ ਕਰਨ ਵਾਲੇ ਨੌਜਵਾਨ ਵੱਧ ਚੜ ਭਾਗ ਲੈਣ।
Click to Follow Babushahi Facebook page →