ਵਿਰਾਸਤੀ ਖੇਡਾਂ ਨੂੰ ਸੰਭਾਲਣਾ ਸਾਡੀ ਸਭਨਾਂ ਦੀ ਨੈਤਿਕ ਜਿੰਮੇਵਾਰੀ : ਕੁਲਵੰਤ ਸਿੰਘ
9ਵੀਂ ਗਤਕਾ ਚੈਂਪੀਅਨਸ਼ਿਪ -2025 ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਵੰਡੇ ਜੇਤੂਆਂ ਨੂੰ ਇਨਾਮ
ਮੋਹਾਲੀ 28 ਦਸੰਬਰ ,2025 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸੀ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ 9ਵੀਂ ਨੈਸ਼ਨਲ ਸੀਨੀਅਰ ਗੱਤਕਾ ਚੈਂਪੀਅਨਸ਼ਿਪ- 2025 ਦਾ ਆਯੋਜਨ ਕੀਤਾ ਗਿਆ, ਇਸ ਗਤਕਾ ਚੈਂਪੀਅਨਸ਼ਿਪ ਦਾ ਆਯੋਜਨ -ਗਤਕਾ ਫੈਡਰੇਸ਼ਨ ਆਫ ਇੰਡੀਆ ਦੀ ਤਰਫੋਂ ਗੁਰਦੁਆਰਾ ਸ੍ਰੀ ਰਤਵਾੜਾ ਸਾਹਿਬ ਨਿਊ ਚੰਡੀਗੜ੍ਹ (ਮੋਹਾਲੀ) ਵਿਖੇ ਕੀਤਾ ਗਿਆ। ਕਾਰਜਕਾਰੀ ਪ੍ਰਧਾਨ- ਰਾਜਿੰਦਰ ਸਿੰਘ ਸੋਹਲ ਦੀ ਅਗਵਾਈ ਹੇਠ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਵਿਸ਼ਵ ਗੁਰਮਤ ਰੂਹਾਨੀ ਮਿਸ਼ਨ ਚੈਰੀਟੇਬਲ ਟਰਸਟ ਅਤੇ ਜਿਲਾ ਗਤਕਾ ਐਸੋਸੀਏਸ਼ਨ ਦੀ ਤਰਫੋਂ ਸਾਂਝੇ ਤੌਰ ਤੇ ਕੀਤਾ ਗਿਆ, ਇਸ ਗਤਕਾ ਚੈਂਪੀਅਨਸ਼ਿਪ ਦੇ ਵਿੱਚ ਮੁੱਖ ਮਹਿਮਾਨ ਵਜੋਂ ਅਤੇ ਇਨਾਮਾਂ ਦੀ ਵੰਡ ਕਰਨ ਦੇ ਲਈ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ, ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ 9ਵੀਂ ਗਤਕਾ ਚੈਂਪੀਅਨਸ਼ਿਪ- 2025 ਦੇ ਵਿੱਚ 20- ਸੂਬਿਆਂ ਦੇ ਨੌਜਵਾਨ ਹਿੱਸਾ ਲੈ ਰਹੇ ਹਨ ਅਤੇ ਮੈਂ ਇਸ ਮੌਕੇ ਤੇ ਗਤਕਾ ਚੈਂਪੀਅਨਸ਼ਿਪ ਦੇ ਆਯੋਜਕਾਂ ਦਾ ਜਿੱਥੇ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੈਨੂੰ ਇਸ ਚੈਂਪੀਅਨਸ਼ਿਪ ਵਿੱਚ ਸ਼ਾਮਿਲ ਹੋਣ ਦਾ ਮੌਕਾ ਦਿੱਤਾ ਅਤੇ ਇਸ ਮੌਕੇ ਤੇ ਵੱਡੀ ਗਿਣਤੀ ਦੇ ਵਿੱਚ ਪਹੁੰਚੇ ਗੱਤਕਾ ਖੇਡ ਕਲਾ ਪ੍ਰੇਮੀਆਂ ਨੂੰ ਵੀ ਵਧਾਈ ਦਿੰਦਾ ਹਾਂ, ਕਿ ਉਹ ਵਿਰਾਸਤ ਨਾਲ ਜੁੜੀ ਖੇਡ ਗਤਕਾ ਨੂੰ ਵੇਖਣ ਦੇ ਲਈ ਵੱਡੀ ਗਿਣਤੀ ਵਿੱਚ ਇਸ ਚੈਂਪੀਅਨਸ਼ਿਪ ਵਿੱਚ ਪਹੁੰਚੇ ਹਨ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਵਿਰਾਸਤ ਨਾਲ ਜੁੜੀਆਂ ਖੇਡ ਤਾਂ ਹੀ ਜਿਉਂਦੀ ਹੈ ਅਤੇ ਤਾਂ ਹੀ ਜਿਉਂਦਾ ਰਹਿ ਸਕਦੀ ਹੈ, ਜੇਕਰ ਸਾਰੇ ਮਿਲ ਕੇ ਇਸ ਵਿਰਾਸਤੀ ਖੇਡ ਨੂੰ ਵੇਖਣ ਅਤੇ ਅੱਜ ਜਗ੍ਹਾ ਜਗ੍ਹਾ ਉੱਤੇ ਇਸ ਖੇਡ ਦਾ ਆਯੋਜਨ ਕਰਨ ਦੇ ਲਈ ਮੌਕੇ ਉਪਲਬਧ ਕਰਵਾਉਣ, ਉਹਨਾਂ ਕਿਹਾ ਕਿ ਮੈਂ ਆਪਣੇ ਆਪ ਨੂੰ ਵਡਭਾਗੀ ਸਮਝਦਾ ਹਾਂ ਕਿ ਮੈਂ ਇਸ ਗੱਤਕਾ ਚੈਂਪੀਅਨਸ਼ਿਪ ਦੇ ਵਿੱਚ ਵੱਡੀ ਗਿਣਤੀ ਵਿੱਚ ਗੱਤਕਾ ਖੇਡ ਪ੍ਰੇਮੀਆਂ ਦੇ ਨਾਲ ਬੈਠ ਕੇ ਅੱਖੀ ਵੇਖ ਸਕਿਆ ਹਾਂ , ਇਸ ਮੌਕੇ ਤੇ ਖਿਡਾਰੀਆਂ ਨੇ ਗਤਕਾ ਕਲਾ ਦੇ ਜੌਹਰ ਵਿਖਾਏ , ਵਿਧਾਇਕ ਕੁਲਵੰਤ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵੱਡੀਆਂ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਉੱਥੇ ਪੰਜਾਬ ਦੀਆਂ ਖੇਡਾਂ, ਖਿਡਾਰੀਆਂ ਅਤੇ ਖੇਡਾਂ ਦਾ ਆਯੋਜਨ ਕਰਨ ਵਾਲੀਆਂ ਸੰਸਥਾਵਾਂ ਨੂੰ ਵੀ ਸਨਮਾਨਿਆ ਜਾ ਰਿਹਾ ਰਿਹਾ ਹੈ, ਭਗਵੰਤ ਸਿੰਘ ਮਾਨ ਸਰਕਾਰ ਦੀਆਂ ਸਕੀਮਾਂ ਦੇ ਚਲਦੇ ਹੀ ਪੰਜਾਬ ਦੇ ਵਿੱਚ ਖੇਡਾਂ ਦੇ ਲਈ ਸਾਜਗਾਰ ਮਾਹੌਲ ਬਣਿਆ ਹੈ, ਜਿਸ ਦੇ ਚਲਦਿਆਂ ਅੱਜ ਪੰਜਾਬ ਦੇ ਪਿੰਡਾਂ ਦੇ ਨਾਂ ਨਾਲ ਸ਼ਹਿਰਾਂ ਦੇ ਵਿੱਚ ਵੀ ਵੱਡੀ ਚੈਂਪੀਅਨਸ਼ਿਪਾਂ ਦਾ ਆਯੋਜਨ ਹੋ ਰਿਹਾ ਹੈ, ਜੋ ਕਿ ਸਮੁੱਚੇ ਖੇਡ ਜਗਤ ਲਈ ਇੱਕ ਤਸੱਲੀ ਭਰੀ ਗੱਲ ਹੈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਭਰ ਦੇ ਵਿੱਚ ਜਿੱਥੇ ਸਰਕਾਰ ਵੱਲੋਂ ਖੋਲੇ ਗਏ ਮੁਹੱਲਾ ਕਲੀਨਿਕਾਂ ਦੇ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਮਰੀਜ਼ ਆਪਣੀ ਸਿਹਤ ਸਬੰਧੀ ਜਾਂਚ ਕਰਵਾਉਂਦੇ ਹਨ ਅਤੇ ਉਹਨਾਂ ਦੇ ਮੁਫਤ ਟੈਸਟ ਅਤੇ ਲੋੜੀਂਦੀਆਂ ਦਵਾਈਆਂ ਵੀ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿੱਚ ਵੱਡੀ ਪੱਧਰ ਤੇ ਬੇਰੁਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ , ਇਸ ਮੌਕੇ ਤੇ ਐਕਟਿਵ ਪ੍ਰੈਜੀਡੈਂਟ -ਗੱਤਕਾ ਫੈਡਰੇਸ਼ਨ ਆਫ ਇੰਡੀਆ- ਰਾਜਿੰਦਰ ਸਿੰਘ ਸੋਹਲ, ਬਾਬਾ ਲਖਬੀਰ ਸਿੰਘ- ਚੇਅਰਮੈਨ ਵਿਸ਼ਵ ਗੁਰਮਤ ਰੂਹਾਨੀ ਚੈਰੀਟੇਬਲ ਟਰਸਟ ਰਤਵਾੜਾ ਸਾਹਿਬ,ਬਾਬਾ ਸੁਖਵਿੰਦਰ ਸਿੰਘ , ਬਾਬਾ ਹਰਭਜਨ ਸਿੰਘ, ਆਪ ਨੇਤਾ- ਕੁਲਦੀਪ ਸਿੰਘ -ਸਮਾਣਾ ਡਾਕਟਰ ਕੁਲਦੀਪ ਸਿੰਘ, ਹਰਪਾਲ ਸਿੰਘ ਚੰਨਾ, ਮਾਸਟਰ ਅਮਰਜੀਤ ਸਿੰਘ ਕੁੰਬੜਾ , ਦਵਿੰਦਰ ਸਿੰਘ ਜੁਗਨੀ, ਸੀਨੀਅਰ ਆਪ ਨੇਤਾ- ਹਰਮੇਸ਼ ਸਿੰਘ ਕੁੰਭੜਾ, ਅਕਵਿੰਦਰ ਸਿੰਘ ਗੋਸਲ, ਜਗਤਾਰ ਸਿੰਘ ਜੱਗੀ, ਨਿਰਮਲ ਸਿੰਘ, ਬਲਜੀਤ ਸਿੰਘ, ਪ੍ਰਗਟ ਸਿੰਘ ਵੀ ਹਾਜ਼ਰ ਸਨ,