ਵਿਸ਼ਵ ਓਰਲ ਹੈਲਥ ਦਿਵਸ ਮੌਕੇ ਬੰਗਾ ਵਿੱਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਪ੍ਰਮੋਦ ਭਾਰਤੀ
ਨਵਾਂਸ਼ਹਿਰ 25 ਮਾਰਚ 2026
ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਰਾਜ ਕੁਮਾਰੀ ਦੀ ਦੇਖ-ਰੇਖ ਹੇਠ, ਸੀਨੀਅਰ ਮੈਡੀਕਲ ਅਫਸਰ ਡਾ. ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਕਮਿਊਨਿਟੀ ਹੈਲਥ ਸੈਂਟਰ, ਬੰਗਾ ਵਿਖੇ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਪ੍ਰੋਗਰਾਮ ਦੌਰਾਨ ਸੰਬੋਧਨ ਕਰਦੇ ਹੋਏ ਕਮਿਊਨਿਟੀ ਹੈਲਥ ਸੈਂਟਰ, ਬੰਗਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਮੂੰਹ ਦੀ ਸਿਹਤ ਸਰੀਰ ਦੀ ਕੁੱਲ ਸਿਹਤ ਨਾਲ ਸਿੱਧਾ ਸੰਬੰਧ ਰੱਖਦੀ ਹੈ। ਉਨ੍ਹਾਂ ਦੱਸਿਆ ਕਿ ਮੂੰਹ ਦੀ ਸਫਾਈ ਦੀ ਕਮੀ ਕਾਰਨ ਦੰਦਾਂ ਦੀ ਸੜਨ, ਮਸੂੜਿਆਂ ਦੀ ਬਿਮਾਰੀ ਅਤੇ ਹੋਰ ਗੰਭੀਰ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਮੂੰਹ ਦੀ ਸਫਾਈ ਨੂੰ ਆਪਣੀ ਰੋਜ਼ਾਨਾ ਦੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ।
ਇਸ ਮੌਕੇ ਮੈਡੀਕਲ ਅਫਸਰ (ਡੈਂਟਲ) ਡਾ. ਨਿਸ਼ਾ ਵੱਲੋਂ ਹਾਜ਼ਰ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਦੰਦਾਂ ਦੀ ਸੰਭਾਲ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਦੰਦਾਂ ਦੀ ਸਹੀ ਸਫਾਈ ਲਈ ਬਰਸ਼ ਕਰਨ ਦੇ ਢੰਗ ਦੀ ਲਾਈਵ ਡੈਮੋਨਸਟ੍ਰੇਸ਼ਨ ਕੀਤੀ ਗਈ, ਜਿਸ ਨਾਲ ਮੌਜੂਦ ਲੋਕਾਂ ਨੂੰ ਸਹੀ ਤਰੀਕੇ ਨਾਲ ਦੰਦ ਸਾਫ ਕਰਨ ਦੀ ਪ੍ਰਕਿਰਿਆ ਬਾਰੇ ਸਮਝ ਮਿਲੀ।
ਉਨ੍ਹਾਂ ਨੇ ਦੱਸਿਆ ਕਿ ਦਿਨ ਵਿੱਚ ਘੱਟੋ-ਘੱਟ ਦੋ ਵਾਰ ਦੰਦ ਸਾਫ ਕਰਨਾ, ਜ਼ਿਆਦਾ ਮਿੱਠੀਆਂ ਚੀਜ਼ਾਂ ਤੋਂ ਪਰਹੇਜ਼ ਕਰਨਾ ਅਤੇ ਸਮੇਂ-ਸਮੇਂ ’ਤੇ ਡੈਂਟਲ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਮੂੰਹ ਦੀ ਸਹੀ ਸਫਾਈ ਨਾਲ ਕਈ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ ਅਤੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਆਉਂਦਾ ਹੈ।
ਇਸ ਦੌਰਾਨ ਹੋਰ ਸਟਾਫ਼ ਮੈਂਬਰ ਵੀ ਮੌਜੂਦ ਰਹੇ।
Click to Follow Babushahi Facebook page →