ਵਿਸ਼ੇਸ਼ ਸਰਸਰੀ ਸੁਧਾਈ (SSR): 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ
ਪ੍ਰਮੋਦ ਭਾਰਤੀ
ਨਵਾਂਸ਼ਹਿਰ 22 ਅਕਤੂਬਰ, 2026
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਸਰਸਰੀ ਸੁਧਾਈ (SSR) ਮੁਹਿੰਮ ਤਹਿਤ ਵੋਟਰਾਂ ਦੀ ਸਹੂਲਤ ਲਈ 24 ਅਕਤੂਬਰ (ਦਿਨ ਸ਼ਨੀਵਾਰ) ਨੂੰ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਸਬੰਧਤ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਅਫ਼ਸਰ (BLO) ਮੌਜੂਦ ਰਹਿਣਗੇ।
ਉਨ੍ਹਾਂ ਦੱਸਿਆ ਕਿ ਜਿਹੜੇ ਯੋਗ ਵੋਟਰਾਂ ਦੇ ਨਾਮ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਰਹਿ ਗਏ ਹਨ, ਉਹ ਆਪਣੀ ਲੋੜ ਅਨੁਸਾਰ ਫਾਰਮ ਨੰਬਰ 6, ਫਾਰਮ ਨੰਬਰ 6 (ਏ), ਫਾਰਮ ਨੰਬਰ 7 ਅਤੇ ਫਾਰਮ ਨੰਬਰ 8 ਲੋੜੀਂਦੇ ਦਸਤਾਵੇਜ਼ਾਂ ਸਮੇਤ ਜਮ੍ਹਾਂ ਕਰਵਾ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 24 ਅਕਤੂਬਰ (ਸ਼ਨੀਵਾਰ) ਨੂੰ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਪਹੁੰਚ ਕੇ ਬੂਥ ਲੈਵਲ ਅਫ਼ਸਰ (BLO) ਨਾਲ ਸੰਪਰਕ ਕਰਨ ਅਤੇ ਇਸ ਵਿਸ਼ੇਸ਼ ਕੈਂਪ ਦਾ ਲਾਭ ਉਠਾਉਣ। ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਕੈਂਪ ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਸਹਿਯੋਗ ਦੇਣ।
- Download Babushahi App
-
-