ਵੱਡਾ ਹਵਾਈ ਹਾਦਸਾ: ਮਾਊਂਟ ਐਵਰੈਸਟ ਖੇਤਰ ਵਿੱਚ ਆਪਸ ਵਿੱਚ ਟਕਰਾਏ ਦੋ ਹੈਲੀਕਾਪਟਰ, ਇੱਕ ਦੀ ਮੌਤ
ਬਾਬੂਸ਼ਾਹੀ ਬਿਊਰੋ
ਕਾਠਮੰਡੂ/ਸੋਲੁਖੁੰਬੂ, 3 ਨਵੰਬਰ, 2026 : ਨੇਪਾਲ ਦੇ ਮਾਊਂਟ ਐਵਰੈਸਟ ਖੇਤਰ ਵਿੱਚ ਸੋਲੁਖੁੰਬੂ ਜ਼ਿਲ੍ਹੇ ਦੇ ਫੇਰੀਚੇ ਵਿਖੇ ਮੰਗਲਵਾਰ ਸਵੇਰੇ ਇੱਕ ਭਿਆਨਕ ਹਵਾਈ ਹਾਦਸਾ ਵਾਪਰਿਆ ਹੈ, ਜਿੱਥੇ ਉਤਰਨ ਦੀ ਕੋਸ਼ਿਸ਼ ਕਰ ਰਹੇ ਦੋ ਛੋਟੇ ਨਿੱਜੀ ਹੈਲੀਕਾਪਟਰ ਆਪਸ ਵਿੱਚ ਟਕਰਾ ਕੇ ਹਾਦਸਾਗ੍ਰਸਤ ਹੋ ਗਏ।
ਇਸ ਭਿਆਨਕ ਟੱਕਰ ਅਤੇ ਹਾਦਸੇ ਕਾਰਨ ਫਿਸ਼ਟੇਲ ਏਅਰ ਦੇ ਜਹਾਜ਼ ਵਿੱਚ ਸਵਾਰ ਇੱਕ ਵਿਦੇਸ਼ੀ ਨਾਗਰਿਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਪਾਇਲਟ ਸਮੇਤ ਹੋਰ ਵਿਅਕਤੀ ਜ਼ਖਮੀ ਹੋ ਗਿਆ ਜਿਸਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਸੋਲੁਖੁੰਬੂ ਦੇ ਜ਼ਿਲ੍ਹਾ ਪੁਲਿਸ ਅਧਿਕਾਰੀ ਨਵੀਨ ਰਾਜਾ ਬੁਧਾਥੋਕੀ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜਦੋਂ ਦੋਵੇਂ ਹੈਲੀਕਾਪਟਰ ਇੱਕੋ ਸਮੇਂ ਲੈਂਡ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਇਹ ਹਾਦਸਾ ਵਾਪਰਿਆ, ਜਿਸਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ ਜਿਸ ਵਿੱਚ ਹਾਦਸੇ ਦਾ ਭਿਆਨਕ ਦ੍ਰਿਸ਼ ਦੇਖਿਆ ਜਾ ਸਕਦਾ ਹੈ।
- Download Babushahi App
-
-