ਵੱਡੀ ਖ਼ਬਰ: ਅਮਿਤ ਸ਼ਾਹ ਪਹੁੰਚੇ ਮਾੜੀ ਪੰਨੂਆਂ; ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ
ਅੰਮ੍ਰਿਤਸਰ ਏਅਰਪੋਰਟ ਤੋਂ ਚੋਪਰ ਰਾਹੀਂ ਮਾੜੀ ਪੰਨੂਆਂ ਲੈਂਡ ਹੋਏ ਅਮਿਤ ਸ਼ਾਹ
Babushahi Network
ਮਾੜੀ ਪੰਨੂਆਂ 20 ਅਕਤੂਬਰ 2026- ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਵਿਸ਼ੇਸ਼ ਦੌਰੇ 'ਤੇ ਪੰਜਾਬ ਪਹੁੰਚੇ ਹਨ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ, ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੈਲੀਕਾਪਟਰ ਮਾੜੀ ਪੰਨੂਆਂ ਵਿਖੇ ਸਫਲਤਾਪੂਰਵਕ ਲੈਂਡ ਕਰ ਚੁੱਕਾ ਹੈ। ਹੁਣ ਉਹ ਬੁਲੇਟਪ੍ਰੂਫ਼ ਗੱਡੀਆਂ ਦੇ ਕਾਫ਼ਲੇ ਨਾਲ ਸੜਕੀ ਰਸਤੇ ਰਾਹੀਂ ਬਿਕਰਮਜੀਤ ਸਿੰਘ ਦੇ ਘਰ ਲਈ ਰਵਾਨਾ ਹੋ ਰਹੇ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ ਦੌਰੇ ਦਾ ਮੁੱਖ ਮਕਸਦ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਨਾ ਹੈ। ਉਹ ਬਿਕਰਮਜੀਤ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ-ਸਾਂਝਾ ਕਰਨਗੇ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਤੇ ਸੁਰੱਖਿਆ ਦਾ ਭਰੋਸਾ ਦਵਾਉਣਗੇ। ਇਸ ਮੁਲਾਕਾਤ ਨੂੰ ਪ੍ਰਸ਼ਾਸਨਿਕ ਅਤੇ ਰਾਜਨੀਤਿਕ ਤੌਰ 'ਤੇ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਕੇਂਦਰੀ ਮੰਤਰੀ ਦੀ ਇਸ ਫੇਰੀ ਨਾਲ ਪੀੜਤ ਪਰਿਵਾਰ ਨੂੰ ਇਨਸਾਫ਼ ਦੀ ਆਸ ਬੱਝੀ ਹੈ।
ਗ੍ਰਹਿ ਮੰਤਰੀ ਦੇ ਆਗਮਨ ਨੂੰ ਲੈ ਕੇ ਇਲਾਕੇ ਵਿੱਚ ਸੁਰੱਖਿਆ ਦੇ ਬਹੁਤ ਹੀ ਕਰੜੇ ਇੰਤਜ਼ਾਮ ਕੀਤੇ ਗਏ ਹਨ। ਕੇਂਦਰੀ ਸੁਰੱਖਿਆ ਏਜੰਸੀਆਂ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਜਵਾਨ ਤੈਨਾਤ ਕੀਤੇ ਗਏ ਹਨ। ਹੈਲੀਪੈਡ ਤੋਂ ਲੈ ਕੇ ਬਿਕਰਮਜੀਤ ਸਿੰਘ ਦੇ ਘਰ ਤੱਕ ਦੇ ਪੂਰੇ ਰਸਤੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਚੱਪੇ-ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ। ਇਲਾਕੇ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਵਿਸ਼ੇਸ਼ ਰੂਪ ਨਾਲ ਸੁਰੱਖਿਆ ਘੇਰਾ ਤਿਆਰ ਕੀਤਾ ਗਿਆ ਹੈ।
- Download Babushahi App
-
-