ਵੱਡੀ ਖ਼ਬਰ: ਅਮਿਤ ਸ਼ਾਹ 20 ਅਕਤੂਬਰ ਨੂੰ ਆਉਣਗੇ ਪੰਜਾਬ
ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਨੂੰ ਫ਼ੈਸਲਾਕੁਨ ਕਾਰਵਾਈ ਦੀ ਲੋੜ: ਰਵਨੀਤ ਬਿੱਟੂ
ਚੰਡੀਗੜ੍ਹ 18 ਅਕਤੂਬਰ 2026
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਆ ਰਹੇ ਹਨ। ਇਸ ਦੀ ਜਾਣਕਾਰੀ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਤੇ ਦਿੱਤੀ।
ਬਿੱਟੂ ਨੇ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਇਸ ਚੁਣੌਤੀ ਨਾਲ ਨਜਿੱਠਣ ਲਈ ਫ਼ੈਸਲਾਕੁਨ ਕਾਰਵਾਈ, ਮਜ਼ਬੂਤ ਅਗਵਾਈ ਅਤੇ ਦ੍ਰਿੜ੍ਹ ਇਰਾਦੇ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਅਤੇ ਸੂਬੇ ਦੇ ਭਵਿੱਖ ਨੂੰ ਨਸ਼ਿਆਂ ਦੀ ਲਪੇਟ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।
ਬਿੱਟੂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਪੰਜਾਬ ਦੌਰੇ 'ਤੇ ਆ ਰਹੇ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਲੜਾਈ ਵਿੱਚ ਕੇਂਦਰ ਸਰਕਾਰ ਦਾ ਸਾਥ ਦੇਣ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਸਾਂਝੇ ਯਤਨਾਂ ਵਿੱਚ ਭਰੋਸਾ ਪ੍ਰਗਟਾਉਣ।
ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਵੀ ਸਿਆਸੀ ਨਿਸ਼ਾਨਾ ਸਾਧਦਿਆਂ ਦਾਅਵਾ ਕੀਤਾ ਕਿ ਸਰਕਾਰ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ। ਬਿੱਟੂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਇਕਜੁੱਟ ਹੋਣਾ ਪਵੇਗਾ।
ਉਨ੍ਹਾਂ ਕਿਹਾ ਕਿ ਸਾਂਝੀ ਵਚਨਬੱਧਤਾ ਅਤੇ ਠੋਸ ਕਾਰਵਾਈ ਰਾਹੀਂ ਹੀ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕਦਾ ਹੈ।
- Download Babushahi App
-
-