ਵੱਡੀ ਖ਼ਬਰ: ਅਮਿਤ ਸ਼ਾਹ ਆਉਣਗੇ ਪੰਜਾਬ, ਪੜ੍ਹੋ ਵੇਰਵਾ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਦੌਰੇ ਨੂੰ ਲੈ ਕੇ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ: ਅਜਾਇਬ ਸਿੰਘ ਜਖਵਾਲੀ
ਗੁਰਪ੍ਰੀਤ ਸਿੰਘ ਜਖਵਾਲੀ
ਫ਼ਤਹਿਗੜ੍ਹ ਸਾਹਿਬ 25 ਸਤੰਬਰ 2026- ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚਾ, ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸਰਦਾਰ ਅਜਾਇਬ ਸਿੰਘ ਜਖਵਾਲੀ ਨੇ ਅੱਜ ਆਪਣੇ ਗ੍ਰਹਿ ਪਿੰਡ ਜਖਵਾਲੀ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਆਉਣ ਵਾਲੀ 30 ਸਤੰਬਰ, ਦਿਨ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਪਹੁੰਚਣ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਦਾਰ ਦੀਦਾਰ ਸਿੰਘ ਭੱਟੀ ਦੀ ਯੋਗ ਅਗਵਾਈ ਹੇਠ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਜਲੰਧਰ ਪਹੁੰਚਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਇਸ ਦੌਰੇ ਨੂੰ ਲੈ ਕੇ ਪੂਰੀ ਤਰ੍ਹਾਂ ਉਤਸ਼ਾਹਿਤ ਹਨ ਅਤੇ ਜਲੰਧਰ ਵਿਖੇ ਹੋਣ ਵਾਲੇ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਸਰਦਾਰ ਅਜਾਇਬ ਸਿੰਘ ਜਖਵਾਲੀ ਨੇ ਕਿਹਾ ਕਿ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਵਿੱਚ ਪਾਰਟੀ ਦੇ ਪ੍ਰੋਗਰਾਮਾਂ ਨੂੰ ਲੈ ਕੇ ਲਗਾਤਾਰ ਸਰਗਰਮੀ ਵਧ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ।
- Download Babushahi App
-
-