ਵੱਡੀ ਖ਼ਬਰ: ਮਜੀਠੀਆ ਖਿਲਾਫ਼ ਅਦਾਲਤ 'ਚ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ
Babushahi Network
ਮੋਹਾਲੀ, 28 ਅਕਤੂਬਰ 2026: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਕਾਨੂੰਨੀ ਮੁਸ਼ਕਿਲਾਂ ਵਿੱਚ ਇੱਕ ਵਾਰ ਫਿਰ ਵੱਡਾ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਆਮਦਨ ਤੋਂ ਵੱਧ ਜਾਇਦਾਦ ਬਣਾਉਣ (Disproportionate Assets Case) ਦੇ ਗੰਭੀਰ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ਼ ਅਧਿਕਾਰਤ ਤੌਰ 'ਤੇ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ (ਦੋਸ਼ ਪੱਤਰ) ਦਾਇਰ ਕਰ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ, ਇਹ ਦੋਸ਼ ਪੱਤਰ ਕੋਈ ਆਮ ਦਸਤਾਵੇਜ਼ ਨਹੀਂ ਹੈ, ਬਲਕਿ ਇਹ ਲਗਭਗ 40,000 ਪੰਨਿਆਂ ਦੀ ਇੱਕ ਵਿਸ਼ਾਲ ਚਾਰਜਸ਼ੀਟ ਹੈ, ਜਿਸ ਵਿੱਚ ਅਕਾਲੀ ਆਗੂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀਆਂ ਵਿੱਤੀ ਗਤੀਵਿਧੀਆਂ, ਬੈਂਕ ਖਾਤਿਆਂ ਅਤੇ ਜਾਇਦਾਦਾਂ ਨਾਲ ਜੁੜੇ ਕਈ ਅਹਿਮ ਸਬੂਤ ਸ਼ਾਮਲ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮਜੀਠੀਆ ਖਿਲਾਫ਼ ਇੰਨੇ ਵੱਡੇ ਪੱਧਰ 'ਤੇ ਕਾਨੂੰਨੀ ਸ਼ਿਕੰਜਾ ਕੱਸਿਆ ਗਿਆ ਹੋਵੇ। ਇਸ ਤੋਂ ਪਹਿਲਾਂ ਅਗਸਤ 2025 ਵਿੱਚ ਵੀ ਇਸੇ ਮਾਮਲੇ ਨਾਲ ਸਬੰਧਤ 40,000 ਪੰਨਿਆਂ ਦੀ ਹੀ ਇੱਕ ਹੋਰ ਚਾਰਜਸ਼ੀਟ ਅਦਾਲਤ ਵਿੱਚ ਪੇਸ਼ ਕੀਤੀ ਗਈ ਸੀ। ਮੌਜੂਦਾ ਚਾਰਜਸ਼ੀਟ ਨੂੰ ਉਸੇ ਜਾਂਚ ਦੀ ਅਗਲੀ ਲੜੀ ਵਜੋਂ ਦੇਖਿਆ ਜਾ ਰਹਾ ਹੈ, ਜਿਸ ਵਿੱਚ ਕੁਝ ਨਵੇਂ ਤੱਥ, ਪੂਰਕ ਸਬੂਤ ਅਤੇ ਬੈਂਕ ਲੈਣ-ਦੇਣ ਦੇ ਵੇਰਵੇ ਜੋੜ ਕੇ ਅਦਾਲਤ ਦੇ ਸਾਹਮਣੇ ਰੱਖੇ ਗਏ ਹਨ।
- Download Babushahi App
-
-