ਵੱਡੀ ਖ਼ਬਰ: ਸੰਗਰੂਰ 'ਚ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ
ਪੁਲਿਸ ਨੇ ਕਿਹਾ- ਮਾਮਲੇ ਦੀ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਜਾਂਚ
ਸੰਗਰੂਰ, 27 ਜੁਲਾਈ 2026: ਸੰਗਰੂਰ ਤੋਂ ਇੱਕ ਸਥਿਤੀ ਨੂੰ ਚਿੰਤਾਜਨਕ ਬਣਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੇਰ ਰਾਤ ਭਾਰਤੀ ਜਨਤਾ ਪਾਰਟੀ (BJP) ਦੇ ਜ਼ਿਲ੍ਹਾ ਦਫ਼ਤਰ 'ਤੇ ਅਣਪਛਾਤੇ ਸ਼ਰਾਰਤੀ ਅਨਸਰਾਂ ਵਲੋਂ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਹਮਲਾ ਦੇਰ ਰਾਤ ਕਰੀਬ 2 ਵਜੇ ਦੇ ਆਸ-ਪਾਸ ਕੀਤਾ ਗਿਆ।
ਹਮਲਾਵਰਾਂ ਨੇ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਪੈਟਰੋਲ ਬੰਬ ਸੁੱਟਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਭਾਜਪਾ ਆਗੂਆਂ ਨੇ ਦੱਸਿਆ ਕਿ ਇਹ ਪੂਰੀ ਵਾਰਦਾਤ ਦਫ਼ਤਰ ਦੇ ਬਾਹਰ ਲੱਗੇ ਸੀਸੀਟੀਵੀ (CCTV) ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਵੀਡੀਓ ਫ਼ੁਟੇਜ ਵਿੱਚ ਸ਼ਰਾਰਤੀ ਅਨਸਰ ਘਟਨਾ ਨੂੰ ਅੰਜਾਮ ਦਿੰਦੇ ਹੋਏ ਸਾਫ਼ ਨਜ਼ਰ ਆ ਰਹੇ ਹਨ। ਪੁਲਿਸ ਵੱਲੋਂ ਹੁਣ ਇਨ੍ਹਾਂ ਸੀਸੀਟੀਵੀ ਫ਼ੁਟੇਜਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ਤੇ ਪਹੁੰਚੇ ਐਸਪੀਡੀ ਦਵਿੰਦਰ ਅੱਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਮੌਕੇ ਤੇ ਪਹੁੰਚੇ। ਉਨ੍ਹਾਂ ਨੇ ਮੰਨਿਆ ਕਿ, ਬੀਜੇਪੀ ਦਫ਼ਤਰ ਵਿੱਚੋਂ ਪੈਟਰੋਲ ਬੰਬ ਬੋਤਲ ਬਰਾਮਦ ਹੋਈ ਹੈ ਅਤੇ ਕੰਧ ਦੇ ਨਾਲ ਅੱਗ ਦੇ ਨਿਸ਼ਾਨ ਵੀ ਹਨ। ਪੁਲਿਸ ਨੇ ਕਿਹਾ ਕਿ ਉਨ੍ਹਾਂ ਦੇ ਵੱਲੋਂ ਮਾਮਲਾ ਦਰਜ ਕਰਕੇ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-