ਵੱਡੀ ਖ਼ਬਰ: BJP ਨੇ ਪੰਜਾਬ ਦੇ ਸੀਨੀਅਰ ਨੇਤਾ ਨੂੰ ਰਾਜ ਸਭਾ ਭੇਜਣ ਦਾ ਕੀਤਾ ਐਲਾਨ
ਭਾਜਪਾ ਵੱਲੋਂ ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ; ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਮੱਧ ਪ੍ਰਦੇਸ਼ ਤੋਂ ਮਿਲਿਆ ਮੌਕਾ
Babushahi Network
ਨਵੀਂ ਦਿੱਲੀ, 4 June 2026- ਭਾਰਤੀ ਜਨਤਾ ਪਾਰਟੀ (BJP) ਵੱਲੋਂ ਰਾਜਸਭਾ ਚੋਣਾਂ 2026 ਲਈ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਨਵੀਂ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ ਪਾਰਟੀ ਨੇ ਕਈ ਪ੍ਰਮੁੱਖ ਚਿਹਰਿਆਂ ਨੂੰ ਮੌਕਾ ਦਿੱਤਾ ਹੈ, ਜਿਸ ਵਿੱਚ ਸਭ ਤੋਂ ਵੱਡਾ ਨਾਂ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦਾ ਸਾਹਮਣੇ ਆਇਆ ਹੈ। ਪਾਰਟੀ ਹਾਈਕਮਾਂਡ ਵੱਲੋਂ ਤਰੁਣ ਚੁੱਘ ਨੂੰ ਮੱਧ ਪ੍ਰਦੇਸ਼ ਤੋਂ ਰਾਜਸਭਾ ਉਮੀਦਵਾਰ ਬਣਾ ਕੇ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਤਰੁਣ ਚੁੱਘ, ਜੋ ਕਿ ਲੰਮੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ ਅਤੇ ਮੌਜੂਦਾ ਸਮੇਂ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ (National General Secretary) ਵਜੋਂ ਸੇਵਾਵਾਂ ਦੇ ਰਹੇ ਹਨ, ਨੂੰ ਇਸ ਵਾਰ ਰਾਜਸਭਾ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਮੱਧ ਪ੍ਰਦੇਸ਼ ਤੋਂ ਉਨ੍ਹਾਂ ਨੂੰ ਉਮੀਦਵਾਰ ਬਣਾਏ ਜਾਣ ਦੇ ਫੈਸਲੇ ਨੂੰ ਪਾਰਟੀ ਅੰਦਰ ਉਨ੍ਹਾਂ ਦੇ ਵਧਦੇ ਸਿਆਸੀ ਕੱਦ ਅਤੇ ਬਿਹਤਰ ਜਥੇਬੰਦਕ ਕਾਰਗੁਜ਼ਾਰੀ ਦੇ ਇਨਾਮ ਵਜੋਂ ਦੇਖਿਆ ਜਾ ਰਿਹਾ ਹੈ।
ਭਾਜਪਾ ਵੱਲੋਂ ਜਾਰੀ ਇਸ ਨਵੀਂ ਸੂਚੀ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਤਰੁਣ ਚੁੱਘ ਦੀ ਨਾਮਜ਼ਦਗੀ ਨਾਲ ਮੱਧ ਪ੍ਰਦੇਸ਼ ਦੇ ਨਾਲ-ਨਾਲ ਪੰਜਾਬ ਭਾਜਪਾ ਦੇ ਵਰਕਰਾਂ ਵਿੱਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲੇਗਾ। ਪਾਰਟੀ ਵੱਲੋਂ ਬਾਕੀ ਰਾਜਾਂ ਦੇ ਉਮੀਦਵਾਰਾਂ ਦੇ ਨਾਵਾਂ 'ਤੇ ਵੀ ਲਗਾਤਾਰ ਮੰਥਨ ਕਰਕੇ ਫੈਸਲੇ ਲਏ ਜਾ ਰਹੇ ਹਨ।
- Download Babushahi App
-
-