ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਬੇਗਮਪੁਰੇ ਦਾ ਵਾਸੀ' ਨਾਟਕ ਦਾ ਮੰਚਨ 25 ਮਈ ਨੂੰ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 21 ਮਈ 2026
- ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਇੱਕ ਵਿਸ਼ੇਸ਼ ਨਾਟਕ ਦਾ ਆਯੋਜਨ ਕੀਤਾ ਜਾ ਰਿਹਾ ਹੈ। ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਹਨਾਂ ਦੀਆਂ ਮਹਾਨ ਸਿੱਖਿਆਵਾਂ 'ਤੇ ਆਧਾਰਿਤ ਨਾਟਕ 'ਬੇਗਮਪੁਰੇ ਦਾ ਵਾਸੀ' ਮਿਤੀ 25 ਮਈ 2026 ਨੂੰ ਦੁਪਹਿਰ 2:30 ਵਜੇ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਂਸ਼ਨ ਸੈਂਟਰ ਵਿਖੇ ਖੇਡਿਆ ਜਾਵੇਗਾ। ਇਸ ਨਾਟਕ ਦੇ ਲੇਖਕ ਅਤੇ ਨਿਰਦੇਸ਼ਕ ਨਾਮਵਰ ਨਾਟਕਕਾਰ ਸ਼੍ਰੀ ਕੇਵਲ ਧਾਲੀਵਾਲ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਨਾਟਕ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਉਹਨਾਂ ਸਿੱਖਿਆਵਾਂ ਨੂੰ ਜੋ ਕਿ ਸਮਾਜਿਕ ਬਰਾਬਰੀ ਅਤੇ ਨਿਆਂ ਲਈ ਅੱਜ ਵੀ ਬਹੁਤ ਸਾਰਥਕ ਹਨ,ਵਿਆਪਕ ਪੱਧਰ 'ਤੇ ਵਿਦਿਆਰਥੀਆਂ ਅਤੇ ਪੰਜਾਬੀ ਸਮਾਜ ਤੱਕ ਪਹੁੰਚਾਇਆ ਜਾਵੇਗਾ।
ਇਸ ਵਿਸ਼ੇਸ਼ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮੁੱਚੇ ਸਮਾਗਮ ਦੀ ਸਰਪ੍ਰਸਤੀ ਯੂਨੀਵਰਸਿਟੀ ਦੇ ਮਾਨਯੋਗ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਜੀ ਵੱਲੋਂ ਕੀਤੀ ਜਾਵੇਗੀ।
- Download Babushahi App
-
-