ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ
ਛੇਵੀਂ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਧਿਕਾਰੀਆਂ ਨੇ ਕੀਤਾ ਸਵਾਗਤ
ਅੰਮ੍ਰਿਤਸਰ, 28 ਨਵੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਐਡਵੋਕੇਟ ਧਾਮੀ ਨੇ ਕਿਹਾ ਕਿ ਵੱਡੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਹੈ, ਸਿੱਖ ਕੌਮ ਦੀ ਇਹ ਮਾਣਮੱਤੀ ਸੰਸਥਾ ਜਿਸ ਨੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਸਚਾਰੂ ਢੰਗ ਨਾਲ ਚਲਾਉਣ ਦੇ ਨਾਲ-ਨਾਲ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੀ ਜਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਇਸ ਨੁਮਾਇੰਦਾ ਜਥੇਬੰਦੀ ਦੀ ਮਜਬੂਤੀ ਲਈ ਇਥੇ ਕੰਮ ਕਰਦੇ ਹਰ ਵਿਅਕਤੀ ਦਾ ਸੁਹਿਰਦ ਹੋਣਾ ਮੁੱਢਲੀ ਜ਼ੁੰਮੇਵਾਰੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸੰਸਥਾ ਦੇ ਕਾਰਜਾਂ ਨੂੰ ਸੰਗਤ ਤੱਕ ਪਹੁੰਚਾਉਣ ਲਈ ਸਾਰਿਆਂ ਨੂੰ ਆਪਣੀ ਜਿੰਮੇਵਾਰੀ ਨਭਾਉਣੀ ਚਾਹੀਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫਤਰ ਪਹੁੰਚਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ। ਇਸ ਦੌਰਾਨ ਮੀਤ ਸਕੱਤਰ ਸ. ਗੁਰਮੀਤ ਸਿੰਘ ਮੁਕਤਸਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ. ਸਵਰਨ ਸਿੰਘ ਨੇਕੀ ਦੀ ਲਿਖੀ ਕਿਤਾਬ ‘ਅਰਦਾਸ’ ਵੀ ਭੇਟ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਸ. ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਅਜ਼ਾਦ ਦੀਪ ਸਿੰਘ, ਸ. ਗੁਰਮੀਤ ਸਿੰਘ ਮੁਕਤਸਰ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਪ੍ਰਤਾਪ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਪ੍ਰਭਜੋਤ ਸਿੰਘ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ ਤੇ ਹੋਰ ਹਾਜਰ ਸਨ।
- Download Babushahi App
-
-