ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੀ ਗਈ ਸ਼ੋਕ ਸਭਾ
ਅੰਮ੍ਰਿਤਸਰ, 31 ਅਕਤੂਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਬਲਦੇਵ ਸਿੰਘ ਚੂੰਘਾਂ ਜੋ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਮੂਲ ਮੰਤਰ ਅਤੇ ਗੁਰ-ਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ ਗਈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸ. ਬਲਦੇਵ ਸਿੰਘ ਚੂੰਘਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਸ. ਚੂੰਘਾਂ ਬਹੁਤ ਹੀ ਨਿਮਰ ਸੁਭਾਅ ਦੇ ਇਨਸਾਨ ਸਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੱਡਾ ਘਾਟਾ ਪਿਆ ਹੈ। ਸ. ਕਾਹਲਵਾਂ ਨੇ ਸ. ਬਲਦੇਵ ਸਿੰਘ ਚੂੰਘਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।
ਇਸੇ ਦੌਰਾਨ ਸ਼ੋਕ ਵਜੋਂ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬਾਅਦ ਦੁਪਹਿਰ ਬੰਦ ਰੱਖੇ ਗਏ। ਸ਼ੋਕ ਸਭਾ ਮੌਕੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਪ੍ਰਜਿੰਦਰ ਸਿੰਘ, ਸ. ਜਗਦੀਸ਼ ਸਿੰਘ ਬੁੱਟਰ, ਸ. ਸਤਵਿੰਦਰ ਸਿੰਘ ਫੂਲਪੁਰ, ਸ. ਰਾਜਪਾਲ ਸਿੰਘ ਵੇਰਕਾ, ਡਾ. ਰਾਜਵਿੰਦਰ ਸਿੰਘ ਜੋਗਾ ਤੇ ਸਮੂਹ ਸਟਾਫ਼ ਮੌਜੂਦ ਸੀ।
- Download Babushahi App
-
-