ਸਕੂਲ ਆਫ਼ ਐਮੀਨੈਂਸ ਵਿਖੇ ਜਨਗਣਨਾ ਦੇ ਦੂਜੇ ਪੜਾਅ ਸਬੰਧੀ ਤਿੰਨ ਰੋਜ਼ਾ ਸਿਖਲਾਈ ਸਫ਼ਲਤਾਪੂਰਵਕ ਸੰਪੰਨ
ਦੂਜੇ ਬੈਚ ਦੀ ਸਿਖਲਾਈ ਦੌਰਾਨ ਫੀਲਡ ਟ੍ਰੇਨਰਾਂ ਨੇ ਦਿੱਤੀ ਵਿਸਥਾਰਪੂਰਵਕ ਜਾਣਕਾਰੀ; ਅਧਿਕਾਰੀਆਂ ਨੇ ਦੌਰਾ ਕਰਕੇ ਸਿਖਲਾਈ ਦਾ ਲਿਆ ਜਾਇਜ਼ਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 10 ਅਕਤੂਬਰ, 2026
ਸਕੂਲ ਆਫ਼ ਐਮੀਨੈਂਸ ਵਿਖੇ ਜਨਗਣਨਾ ਦੇ ਦੂਜੇ ਪੜਾਅ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਨਾਲ ਦੂਜੇ ਬੈਚ ਦੀ ਤਿੰਨ ਰੋਜ਼ਾ ਸਿਖਲਾਈ ਕਰਵਾਈ ਗਈ। ਇਸ ਦੌਰਾਨ ਸਿਖਿਆਰਥੀਆਂ ਨੂੰ ਜਨਗਣਨਾ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਫੀਲਡ ਵਿੱਚ ਕੰਮ ਕਰਨ ਦੀ ਪ੍ਰਕਿਰਿਆ ਬਾਰੇ ਸਿਖਲਾਈ ਪ੍ਰਦਾਨ ਕੀਤੀ ਗਈ।
ਸਿਖਲਾਈ ਦੌਰਾਨ ਫੀਲਡ ਟ੍ਰੇਨਰ ਸਰਦਾਰ ਹਰਮਿੰਦਰ ਸਿੰਘ ਉੱਪਲ, ਜਸਵੀਰ ਸਿੰਘ, ਬਲਵੀਰ ਸਿੰਘ ਭੁੱਲਰ, ਜਤਿੰਦਰ ਜੋਸ਼ੀ, ਅਜੇ ਕੁਮਾਰ, ਟੀ.ਏ. ਵਿਨੈ ਅਤੇ ਹਰਮਨ ਨੇ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਸਿਖਿਆਰਥੀਆਂ ਨੂੰ ਜਨਗਣਨਾ ਦੇ ਕੰਮ ਨਾਲ ਸਬੰਧਤ ਜ਼ਰੂਰੀ ਜਾਣਕਾਰੀਆਂ ਪ੍ਰਦਾਨ ਕੀਤੀਆਂ।
ਸਿਖਲਾਈ ਦੇ ਆਖ਼ਰੀ ਦਿਨ ਚੰਡੀਗੜ੍ਹ ਤੋਂ ਪਹੁੰਚੇ ਸ੍ਰੀ ਸੱਤਿਆ ਨਾਰਾਇਣ, ਸਟੈਟਿਸਟੀਕਲ ਇਨਵੈਸਟੀਗੇਟਰ ਅਤੇ ਜ਼ਿਲ੍ਹਾ ਮਾਸਟਰ ਟ੍ਰੇਨਰ ਹਰਜਿੰਦਰ ਸਿੰਘ ਗਿੱਲ ਨੇ ਸਿਖਲਾਈ ਕੇਂਦਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਿਖਲਾਈ ਦੀ ਕਾਰਵਾਈ ਦਾ ਜਾਇਜ਼ਾ ਲਿਆ ਅਤੇ ਚੱਲ ਰਹੇ ਸਿਖਲਾਈ ਪ੍ਰੋਗਰਾਮ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਕਾਰਵਾਈ ਵਧੀਆ ਰਹੀ। ਇਸ ਦਾ ਉਦੇਸ਼ ਸਿਖਿਆਰਥੀਆਂ ਨੂੰ ਜਨਗਣਨਾ ਦੇ ਦੂਜੇ ਪੜਾਅ ਲਈ ਲੋੜੀਂਦੀ ਜਾਣਕਾਰੀ ਅਤੇ ਵਿਹਾਰਕ ਸਮਝ ਪ੍ਰਦਾਨ ਕਰਨਾ ਸੀ, ਤਾਂ ਜੋ ਜਨਗਣਨਾ ਦਾ ਕੰਮ ਸਹੀ, ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
- Download Babushahi App
-
-