ਸਕੂਲ ਵਿੱਚ ਆਧੁਨਿਕ ਵਿਗਿਆਨ ਪ੍ਰਯੋਗਸ਼ਾਲਾ ਦਾ ਉਦਘਾਟਨ ਕੀਤਾ ਗਿਆ
ਮਲਕੀਤ ਸਿੰਘ ਮਲਕਪੁਰ
ਲਾਲੜੂ 17 ਅਪ੍ਰੈਲ 2026: ਅੱਜ ਪੀ.ਐੱਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਲੜੂ (ਕੰਨਿਆ) ਵਿਖੇ ਵਿਦਿਆਰਥੀਆਂ ਨੂੰ ਵਿਗਿਆਨਕ ਖੋਜਾਂ ਅਤੇ ਪ੍ਰਯੋਗਾਂ ਨਾਲ ਜੋੜਨ ਲਈ ਇਕ ਨਵੀਂ ਅਤੇ ਆਧੁੁਨਿਕ ਸਾਜ਼ੋ-ਸਮਾਨ ਨਾਲ ਭਰਪੂਰ ਇੰਟੀਗ੍ਰੇਟਿ਼ਡ ਵਿਗਿਆਨ ਪ੍ਰਯੋਗਸ਼ਾਲਾ ਦਾ ਉਦਘਾਟਨ ਬੜੀ ਧੂਮਧਾਮ ਨਾਲ ਕੀਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਕੁਲਦੀਪ ਸਿੰਘ (ਚੇਅਰਮੈਨ ਮਾਰਕੀਟ ਕਮੇਟੀ ਡੇਰਾਬੱਸੀ) ਅਤੇ ਸਤਵੰਤ ਸਿੰਘ ਗੋਰਖਾ ਨੇ ਰਿਬਨ ਕੱਟ ਕੇ ਲੈਬ ਦਾ ਉਦਘਾਟਨ ਕੀਤਾ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਨੀਤਾ ਰਾਣੀ ਅਤੇ ਸਮੂਹ ਸਟਾਫ਼ ਵੱਲੋਂ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਵਿੱਚ ਪਹੁੰਚੇ ਐਸ.ਐਮ.ਸੀ. ਮੈਬਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਪੰਜਾਬ ਸਰਕਾਰ ਦੇ ਇਸ ਸ਼ਾਨਦਾਰ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।
Click to Follow Babushahi Facebook page →