ਸਟੇਟ ਅਵਾਰਡ ਜੇਤੂ ਅਧਿਆਪਕਾਂ ਦਾ ਪੰਚਾਇਤ ਅਤੇ ਸਕੂਲ ਸਟਾਫ ਵੱਲੋਂ ਭਰਵਾਂ ਸਵਾਗਤ
ਅਸ਼ੋਕ ਵਰਮਾ
ਬਠਿੰਡਾ, 8 ਸਤੰਬਰ 2026 :ਸਟੇਟ ਯੰਗ ਟੀਚਰ ਅਵਾਰਡ ਜੇਤੂ ਅਧਿਆਪਕਾ ਸ਼੍ਰੀਮਤੀ ਸੁਮਨ ਲਤਾ ਦਾ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰ ਸਿੰਘ ਵਿਖੇ ਪਹੁੰਚਣ ਤੇ ਸਕੂਲ ਸਟਾਫ ਪਿੰਡ ਪੰਚਾਇਤ ਅਤੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਤਰੀਕੇ ਨਾਲ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਮੌਜੂਦ ਪਿੰਡ ਕੋਠੇ ਇੰਦਰ ਸਿੰਘ ਵਾਲਾ ਦੇ ਸਰਪੰਚ ਸ਼੍ਰੀਮਤੀ ਮਨਜੀਤ ਕੌਰ ਨੇ ਦੱਸਿਆ ਕਿ ਪਿੰਡ ਲਈ ਬਹੁਤ ਵੱਡੇ ਮਾਣ ਵਾਲੀ ਗੱਲ ਹੈ ਕਿ ਸਕੂਲ ਸਕੂਲ ਦੀ ਅਧਿਆਪਕਾ ਨੂੰ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਉਹਨਾਂ ਸਮੁੱਚੇ ਅਧਿਆਪਕਾਂ ਵੱਲੋਂ ਸਕੂਲ ਵਿੱਚ ਕੀਤੀ ਜਾ ਰਹੀ ਸਖਤ ਮਿਹਨਤ ਦੀ ਭਰਪੂਰ ਸ਼ਲਾਘਾ ਵੀ ਕੀਤੀ।
ਇਸ ਮੌਕੇ ਸਰਦਾਰ ਅਮਰਜੀਤ ਸਿੰਘ ਪਿੰਡ ਵਾਸੀ ਬਲਕਾਰ ਸਿੰਘ ਨੇ ਵੀ ਅਧਿਆਪਕਾਂ ਵੱਲੋਂ ਕੀਤੀ ਜਾ ਰਹੀ ਸਖਤ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਨੈਸ਼ਨਲ ਅਵਾਰਡੀ ਅਧਿਆਪਕ ਰਜਿੰਦਰ ਸਿੰਘ ਨੇ ਅਧਿਆਪਕਾਂ ਦੀ ਪ੍ਰਾਪਤੀ ਬਾਰੇ ਪਿੰਡ ਪੰਚਾਇਤ ਤੇ ਵਿਦਿਆਰਥੀਆਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਅਧਿਆਪਕ ਦਿਵਸ ਮੌਕੇ ਚੰਡੀਗੜ੍ਹ ਦੇ ਅੰਬੇਦਕਰ ਭਵਨ ਵਿਖੇ ਕੀਤੇ ਗਏ ਰਾਜ ਪੱਧਰੀ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਚੁਣੇ ਹੋਏ 50 ਅਧਿਆਪਕਾਂ ਨੂੰ ਸਟੇਟ ਅਵਾਰਡ ਦੇ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਹੈ।
- Download Babushahi App
-
-