ਸਟੇਟ ਬੈਂਕ ਆਫ ਇੰਡੀਆ ਵੱਲੋਂ ਸਰਕਾਰੀ ਸਕੂਲ ਫਫੜੇ ਭਾਈਕੇ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ
ਅਸ਼ੋਕ ਵਰਮਾ
ਮਾਨਸਾ, 1 ਅਪ੍ਰੈਲ 2026 : ਭਾਈ ਬਹਿਲੋ ਸਰਕਾਰੀ ਸੈਕੰਡਰੀ ਸਕੂਲ ਮੁੰਡੇ ਫਫੜੇ ਭਾਈ ਕੇ ਦੀ ਅਧਿਆਪਕਾ ਬਿਕਰਮਜੀਤ ਕੌਰ ਦੇ ਯਤਨਾ ਸਦਕਾ ਸਟੇਟ ਬੈਂਕ ਆਫ ਇੰਡੀਆ ਲੁਧਿਆਣਾ ਵੱਲੋਂ ਛੇਵੀਂ ਸੱਤਵੀਂ ਅਤੇ ਨੌਵੀਂ ਕਲਾਸ ਦੇ ਪਹਿਲੇ , ਦੂਸਰੇ ਤੇ ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕਰਮਜੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਬੱਚਿਆਂ ਨੂੰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਸਫਲਤਾ ਹਾਸਲ ਕਰਨ ਲਈ ਨਿਰੰਤਰ ਮਿਹਨਤ ਅਤੇ ਅਨੁਸ਼ਾਸਨ ਬਹੁਤ ਜਰੂਰੀ ਹਨ। ਬੱਚਿਆਂ ਨੇ ਵੀ ਇਸ ਮੌਕੇ ਤੇ ਖੁਸ਼ੀ ਜਾਹਿਰ ਕੀਤੀ ਅਤੇ ਅੱਗੇ ਵੀ ਚੰਗਾ ਪ੍ਰਦਰਸ਼ਨ ਕਰਨ ਦਾ ਵਚਨ ਦਿੱਤਾ।
ਸਕੂਲ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਚਹਿਲ ਨੇ ਕਰਮਜੀਤ ਕੌਰ ਦਾ ਇਸ ਮੌਕੇ ਤੇ ਆਉਣ ਅਤੇ ਬੱਚਿਆਂ ਨੂੰ ਪ੍ਰੇਰਿਤ ਕਰਨ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਰੋਹ ਬੱਚਿਆਂ ਵਿੱਚ ਉਤਸ਼ਾਹ ਪੈਦਾ ਕਰਦੇ ਹਨ ਅਤੇ ਉਹਨਾਂ ਨੂੰ ਹੋਰ ਵਧੀਆ ਕਰਨ ਲਈ ਪ੍ਰੇਰਿਤ ਕਰਦੇ ਹਨ।
ਉਹਨਾ ਬੱਚਿਆਂ ਨੂੰ ਕਿਹਾ ਕਿ ਉਹ ਹੋਰ ਮਿਹਨਤ ਕਰਨ ਆਪਣੇ ਟੀਚੇ ਨੂੰ ਧਿਆਨ ਵਿੱਚ ਰੱਖਦਿਆਂ ਅਨੁਸ਼ਾਸਨ ਨਾਲ ਅੱਗੇ ਵਧਣ ਕਿਉਂਕਿ ਸਫਲਤਾ ਦੀਆਂ ਉਚਾਈਆਂ ਹਾਸਲ ਕਰਨ ਲਈ ਲਗਾਤਾਰ ਅਭਿਆਸ ਅਤੇ ਸਮਰਪਣ ਮਹੱਤਵਪੂਰਨ ਹਨ।
Click to Follow Babushahi Facebook page →