ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 11 ਅਪ੍ਰੈਲ, 2026:
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਰਿੰਦਾਵਨ ਵਿੱਚ ਯਮੁਨਾ ਨਦੀ ਵਿੱਚ ਕਿਸ਼ਤੀ ਪਲਟਣ ਕਾਰਨ ਜਾਨਾਂ ਗੁਆਉਣ ਵਾਲੇ ਲੋਕਾਂ ਪ੍ਰਤੀ ਡੂੰਘੇ ਦੁੱਖ ਅਤੇ ਦਿਲੀ ਸਦਭਾਵਨਾ ਦਾ ਪ੍ਰਗਟਾਵਾ ਕੀਤਾ ਹੈ।
ਸਪੀਕਰ ਸ. ਸੰਧਵਾਂ ਨੇ ਇਹ ਖ਼ਬਰ ਸੁਣ ਕੇ ਬੇਹੱਦ ਦੁੱਖ ਮਹਿਸੂਸ ਕੀਤਾ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ ਅਤੇ ਇਸ ਦੁਖਦਾਈ ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਦੀ ਜਲਦ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪਰਮਾਤਮਾ ਪੀੜਤ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਕਦੇ ਨਾ ਪੂਰਾ ਹੋਣ ਵਾਲੇ ਇਸ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ।
Click to Follow Babushahi Facebook page →