ਸਪੀਕਰ ਕੁਲਤਾਰ ਸੰਧਵਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਕ੍ਰਿਸਮਸ ਦੀ ਵਧਾਈ
ਚੰਡੀਗੜ੍ਹ 24 ਦਸੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕ੍ਰਿਸਮਸ ਦੇ ਸ਼ੁਭ ਅਵਸਰ 'ਤੇ ਪੰਜਾਬ ਦੇ ਲੋਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕ੍ਰਿਸਮਸ ਦਾ ਤਿਉਹਾਰ ਸਾਨੂੰ ਸ਼ਾਂਤੀ, ਦਇਆ, ਪਿਆਰ, ਸਦਭਾਵਨਾ ਅਤੇ ਦੂਜਿਆਂ ਨੂੰ ਮੁਆਫ਼ ਕਰਨ ਦਾ ਸੁਨੇਹਾ ਦਿੰਦਾ ਹੈ।
ਉਨ੍ਹਾਂ ਕਿਹਾ ਕਿ ਪ੍ਰਮਾਤਮਾ ਸਮੂਹ ਪੰਜਾਬੀਆਂ ਦਾ ਜੀਵਨ ਸ਼ਾਂਤੀ, ਖੁਸ਼ੀ ਅਤੇ ਖੁਸ਼ਹਾਲੀ ਨਾਲ ਭਰ ਦੇਵੇ ਅਤੇ ਉਨ੍ਹਾਂ ਦੇ ਸਾਰੇ ਸੁਪਨਿਆਂ ਨੂੰ ਸਾਕਾਰ ਕਰੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਜੀਵਨ ਵਿੱਚ ਪ੍ਰਭੂ ਯਿਸੂ ਮਸੀਹ ਵੱਲੋਂ ਦਿਖਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ।