ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਲਤਾਨੀਆ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਅਸ਼ੋਕ ਵਰਮਾ
ਬਠਿੰਡਾ, 28 ਜੁਲਾਈ 2026: ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਰਹਿਨੁਮਾਈ ਹੇਠ ਸਵੀਪ ਟੀਮ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਲਤਾਨੀਆਂ, ਬਠਿੰਡਾ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਉਪ ਜ਼ਿਲ੍ਹਾ ਸਿੱਖਿਆ ਅਫਸਰ-ਕਮ-ਸਵੀਪ ਸਹਾਇਕ ਨੋਡਲ ਅਫਸਰ ਚਮਕੌਰ ਸਿੰਘ ਦੇ ਸਹਿਯੋਗ ਨਾਲ ਜਮਾਤ ਗਿਆਰ੍ਹਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਸੁਭਾਸ਼ ਚੰਦ ਜ਼ਿਲਾ ਸਵੀਪ ਟੀਮ ਮੈਂਬਰ ਵੱਲੋਂ ਲੋਕਤੰਤਰ ਵਿੱਚ ਵੋਟ ਦੇ ਅਧਿਕਾਰ ਅਤੇ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਨਾਲ ਹੀ ਵਿਸ਼ੇਸ ਗਹਿਰੀ ਸੁਧਾਈ (ਐੱਸ.ਆਈ.ਆਰ.) ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਪਰਿਵਾਰ ਅਤੇ ਆਸ-ਪਾਸ ਦੇ ਯੋਗ ਵੋਟਰਾਂ ਨੂੰ 3 ਅਗਸਤ ਤੋਂ ਪਹਿਲਾਂ ਫਾਰਮ ਜਮ੍ਹਾਂ ਕਰਵਾਉਣ ਲਈ ਪ੍ਰੇਰਿਤ ਕਰਨ। ਇਸ ਦੌਰਾਨ ਵੱਖ-ਵੱਖ ਫਾਰਮਾ ਬਾਰੇ, ਐੱਸ.ਆਈ.ਆਰ. ਅਤੇ ਯੋਗ ਵੋਟਰਾਂ ਨੂੰ ਵੋਟ ਲਈ ਅਪਲਾਈ ਕਰਨ ਬਾਰੇ ਦੱਸਿਆ ਗਿਆ । ਨਾਲ ਹੀ ਵਿਦਿਆਰਥੀਆਂ ਨੂੰ ECINET ਐਪ ਦੀ ਵਰਤੋਂ ਅਤੇ ਇਸ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਸਮੂਹ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਸਕੂਲ ਇੰਚਾਰਜ ਸ਼੍ਰੀ ਜਸਵਿੰਦਰ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਸਵੀਪ ਟੀਮ ਮੈਬਰ ਨੀਰੂ ਚਾਵਲਾ, ਦੀਪਕ ਕੁਮਾਰ ਵੀ ਹਾਜ਼ਰ ਸਨ।
- Download Babushahi App
-
-