ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਸੰਪੂਰਨਤਾ ਨੂੰ ਸਮਰਪਿਤ ਯਾਤਰਾ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ
ਗੁਰਦੁਆਰਾ ਗੁਰੂ ਕਾ ਤਾਲ, ਆਗਰਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਿਆ ਵਿਸ਼ਾਲ ਨਗਰ ਕੀਰਤਨ; ਵੱਡੀ ਗਿਣਤੀ ਵਿੱਚ ਸੰਗਤਾਂ ਨੇ ਕੀਤੀ ਸ਼ਮੂਲੀਅਤ
ਮਨਮੋਹਨ ਸਿੰਘ
ਨਵੀਂ ਦਿੱਲੀ 29 ਨਵੰਬਰ ( ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਨਾਲ ਧਰਮ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਮਹਾਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੀ ਸੰਪੂਰਨਤਾ ਨੂੰ ਸਮਰਪਿਤ ‘ਤਿਲਕ-ਜੰਞੂ ਰੱਖਿਅਕ ਯਾਤਰਾ’ ਅੱਜ ਗੁਰਦੁਆਰਾ ਗੁਰੂ ਕਾ ਤਾਲ, ਆਗਰਾ ਤੋਂ ਪੂਰੀ ਸ਼ਰਧਾ, ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਆਰੰਭ ਹੋਈ।
ਦਿੱਲੀ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਹ ਪਵਿੱਤਰ ਯਾਤਰਾ ਨਗਰ ਕੀਰਤਨ ਦੇ ਰੂਪ ਵਿੱਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਈ ਗਈ। ਦੋਵੇਂ ਆਗੂਆਂ ਨੇ ਦੱਸਿਆ ਕਿ ਇਸ ਇਤਿਹਾਸਕ ਯਾਤਰਾ ਵਿੱਚ ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਅਤੇ ਸਤਿਕਾਰ ਸਹਿਤ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਆਪਣਾ ਸਿਜਦਾ ਭੇਂਟ ਕੀਤਾ।
ਦੋਵੇਂ ਆਗੂਆਂ ਨੇ ਕਿਹਾ ਕਿ ਇਹ ਯਾਤਰਾ ਨੌਵੇਂ ਪਾਤਸ਼ਾਹ ਜੀ ਦੀ ਲਾਸਾਨੀ ਸ਼ਹਾਦਤ, ਧਾਰਮਿਕ ਆਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਸਰਬ-ਧਰਮ ਸਤਿਕਾਰ ਦੇ ਮਹਾਨ ਸੰਦੇਸ਼ ਨੂੰ ਸੰਗਤਾਂ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਇੱਕ ਉਪਰਾਲਾ ਹੈ।
ਉਨ੍ਹਾਂ ਦੱਸਿਆ ਕਿ ਸੰਗਤਾਂ ਇਸ ਪਵਿੱਤਰ ਯਾਤਰਾ ਦੌਰਾਨ ਪਾਲਕੀ ਸਾਹਿਬ ਦੀ ਲਾਈਵ ਲੋਕੇਸ਼ਨ ਦਿੱਲੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ www.dsgmc.in ’ਤੇ ਜਾ ਕੇ ਦੇਖ ਸਕਦੀਆਂ ਹਨ, ਤਾਂ ਜੋ ਸੰਗਤਾਂ ਯਾਤਰਾ ਦੀ ਪ੍ਰਗਤੀ ਬਾਰੇ ਲਗਾਤਾਰ ਜਾਣਕਾਰੀ ਪ੍ਰਾਪਤ ਕਰ ਸਕਣ।
- Download Babushahi App
-
-