ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਕਾਂਗਰਸ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 1 ਅਗਸਤ: 2026 ਮਹਾਨ ਸ਼ਹੀਦ-ਏ-ਆਜ਼ਮ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਹਲਕਾ ਸੁਲਤਾਨਪੁਰ ਲੋਧੀ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਨਿੱਘੀ ਸ਼ਰਧਾਂਜਲੀ ਅਰਪਿਤ ਕੀਤੀ ਗਈ।
ਇਸ ਮੌਕੇ ਸਮਾਗਮ ਵਿੱਚ ਸ਼ਹਿਰੀ ਕਾਂਗਰਸ ਪ੍ਰਧਾਨ ਨਰਿੰਦਰ ਸਿੰਘ ਪੰਨੂ, ਨਵਤੇਜ ਸਿੰਘ ਚੀਮਾ ਦੇ ਪੀ.ਏ. ਬਲਜਿੰਦਰ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ , ਨਰਿੰਦਰ ਸਿੰਘ ਜੈਨਪੁਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਕਾਂਗਰਸ ਦੇ ਸੀਨੀਅਰ ਆਗੂ ਜਗਪਾਲ ਸਿੰਘ ਚੀਮਾ, ਅਮਰ ਸਿੰਘ ਮੰਡ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਬੁਲਾਰਿਆਂ ਨੇ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਨਮਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਦੇਸ਼-ਪ੍ਰੇਮ, ਬਹਾਦਰੀ ਅਤੇ ਕੁਰਬਾਨੀ ਦਾ ਜਜ਼ਬਾ ਦੇਸ਼ ਵਾਸੀਆਂ ਲਈ ਹਮੇਸ਼ਾ ਪ੍ਰੇਰਣਾ ਸਰੋਤ ਰਹੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਉਨ੍ਹਾਂ ਦੇ ਦੱਸੇ ਰਾਹ 'ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਸਮਾਗਮ ਦੇ ਅੰਤ ਵਿੱਚ ਹਾਜ਼ਰ ਸਮੂਹ ਆਗੂਆਂ ਅਤੇ ਵਰਕਰਾਂ ਨੇ ਸ਼ਹੀਦ ਊਧਮ ਸਿੰਘ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਸੰਕਲਪ ਵੀ ਦੁਹਰਾਇਆ।
- Download Babushahi App
-
-