ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ: CM Mann
Ravi Jakhu
ਚੰਡੀਗੜ੍ਹ, 13 ਅਕਤੂਬਰ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਏ.ਐੱਸ.ਆਈ. (ASI) ਇਕਬਾਲ ਸਿੰਘ ਦੀ ਬਹਾਦਰੀ ਅਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦਿਆਂ ਪੀੜਤ ਪਰਿਵਾਰ ਲਈ ਵੱਡੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੁੱਖ ਦੀ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਸਰਕਾਰ ਵੱਲੋਂ ਸ਼ਹੀਦ ਦੇ ਸਤਿਕਾਰ ਵਜੋਂ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ (ਮੁਆਵਜ਼ਾ ਰਾਸ਼ੀ) ਅਤੇ ਐੱਚ.ਡੀ.ਐੱਫ.ਸੀ. (HDFC) ਬੈਂਕ ਵੱਲੋਂ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਹਮੇਸ਼ਾ ਵਚਨਬੱਧ ਹੈ ਅਤੇ ਉਨ੍ਹਾਂ ਵਾਹਿਗੁਰੂ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਦੀ ਅਰਦਾਸ ਕੀਤੀ।
- Download Babushahi App
-
-