ਸ਼ਿੰਗਾਰਾ ਸਿੰਘ ਨੂੰ ਐਸ.ਸੀ. ਵਿਭਾਗ ਬਲਾਕ ਰੂਪਨਗਰ ਦਾ ਚੇਅਰਮੈਨ ਬਣਨ ’ਤੇ ਕੀਤਾ ਗਿਆ ਵਿਸ਼ੇਸ਼ ਸਨਮਾਨ
ਮਨਪ੍ਰੀਤ ਸਿੰਘ
ਰੂਪਨਗਰ 21 ਜੂਨ
ਕਾਂਗਰਸ ਪਾਰਟੀ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਸੋਚ ਤਹਿਤ ਸ਼ਿੰਗਾਰਾ ਸਿੰਘ ਭੋਂਲੋਂ ਕਾਲੇਵਾਲ, ਮੈਂਬਰ ਬਲਾਕ ਸੰਮਤੀ ਨੂੰ ਐਸ.ਸੀ. ਵਿਭਾਗ ਬਲਾਕ ਰੂਪਨਗਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਖੁਸ਼ੀ ਦੇ ਮੌਕੇ ’ਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬਰਿੰਦਰ ਸਿੰਘ ਢਿੱਲੋਂ, ਹਲਕਾ ਇੰਚਾਰਜ ਰੂਪਨਗਰ ਅਤੇ ਅਜਮੇਰ ਸਿੰਘ ਲੋਦੀ ਮਾਜਰਾ, ਚੇਅਰਮੈਨ ਐਸ.ਸੀ. ਵਿਭਾਗ ਜ਼ਿਲ੍ਹਾ ਰੂਪਨਗਰ ਵੱਲੋਂ ਸ਼ਿੰਗਾਰਾ ਸਿੰਘ ਨੂੰ ਸਨਮਾਨਿਤ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਿੰਗਾਰਾ ਸਿੰਘ ਇੱਕ ਮਿਹਨਤੀ, ਇਮਾਨਦਾਰ ਅਤੇ ਸਮਰਪਿਤ ਸਾਥੀ ਹਨ। ਉਨ੍ਹਾਂ ਨੂੰ ਮਿਲੀ ਇਹ ਜ਼ਿੰਮੇਵਾਰੀ ਪਾਰਟੀ ਨੂੰ ਹੋਰ ਮਜ਼ਬੂਤੀ ਦੇਵੇਗੀ। ਉਨ੍ਹਾਂ ਕਿਹਾ ਕਿ ਉਹ ਐਸ.ਸੀ. ਵਰਗ ਅਤੇ ਪਿਛੜੇ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕਰਨ ਦੇ ਨਾਲ-ਨਾਲ ਸਮਾਜਿਕ ਉਤਥਾਨ ਲਈ ਆਪਣੀ ਅਹਿਮ ਭੂਮਿਕਾ ਨਿਭਾਉਣ।
ਇਸ ਮੌਕੇ ਸ਼ਿੰਗਾਰਾ ਸਿੰਘ ਨੇ ਆਪਣੀ ਨਿਯੁਕਤੀ ਲਈ ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਸ. ਚਰਨਜੀਤ ਸਿੰਘ ਚੰਨੀ ਜੀ, ਬਰਿੰਦਰ ਸਿੰਘ ਢਿੱਲੋਂ ਜੀ ਅਤੇ ਸਮੁੱਚੀ ਕਾਂਗਰਸ ਪਾਰਟੀ ਦਾ ਦਿਲੋਂ ਧੰਨਵਾਦ ਕੀਤਾ।
ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ।
ਇਸ ਮੌਕੇ ਸਾਬਕਾ ਜਿਲ੍ਹਾ ਪਰਿਸ਼ਦ ਮੈਂਬਰ ਕਰਮ ਸਿੰਘ, ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਮੇਵਾ ਸਿੰਘ ਗਿੱਲ, ਓ ਬੀ ਸੀ ਸੈੱਲ ਚੈਅਰਮੈਨ ਸ਼ਿਵਦੀਆਲ ਚੌਹਾਨ, ਦਿਲਬਰ ਸਿੰਘ ਸਾਬਕਾ ਸਰਪੰਚ, ਪਰਖਾਲੀ,ਕਮਲ ਰਾਣੇਆਲ ,ਕ੍ਰਿਸ਼ਨ ਕੁਮਾਰ ਸਨੀ ਅਤੇ ਮੌਜੂਦ ਆਗੂਆਂ ਵੱਲੋਂ ਵੀ ਸ਼ਿੰਗਾਰਾ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ ਗਈਆਂ।
- Download Babushahi App
-
-