ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਗਗਨਦੀਪ ਸਿੰਘ ਨੇ ਸੰਭਾਲਿਆ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ
ਰੋਹਿਤ ਗੁਪਤਾ
ਗੁਰਦਾਸਪੁਰ 21 ਸਤੰਬਰ
ਆਮ ਆਦਮੀ ਪਾਰਟੀ ਵੱਲੋਂ ਨੌਜਵਾਨ ਆਗੂ ਅਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਥਾਪਿਆ ਗਿਆ ਸੀ ।ਅੱਜ ਗਗਨਦੀਪ ਸਿੰਘ ਨੇ ਓਪਚਾਰਿਕ ਰੂਪ ਵਿੱਚ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਦਾ ਸੈ਼ਰੀ ਕਲਸੀ ਵਿਸ਼ੇਸ਼ ਰੂਪ ਵਿੱਚ ਮੌਜੂਦ ਸਨ ਜਦਕਿ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਮਨ ਬਹਿਲ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ ਵੀ ਇਸ ਮੌਕੇ ਹਾਜ਼ਰ ਸਨ ।
ਸੈ਼ਰੀ ਕਲਸੀ ਨੇ ਗਗਨਦੀਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਗਗਨਦੀਪ ਸਿੰਘ ਨੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਲਈ ਬਿਨਾਂ ਕਿਸੇ ਲਾਲਚ, ਲੋਭ ਜਾਂ ਹੰਕਾਰ ਦੇ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕੀਤਾ ਹੈ।ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਮਿਹਨਤੀ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਦੀ ਕਦਰ ਕਰਦੀ ਹੈ। ਗਗਨਦੀਪ ਸਿੰਘ ਨੂੰ ਸੌਂਪੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਪਾਰਟੀ ਪ੍ਰਤੀ ਲੰਮੇ ਸਮੇਂ ਦੀ ਸੇਵਾ ਅਤੇ ਮਿਹਨਤ ਦਾ ਸਨਮਾਨ ਹੈ।ਉਨ੍ਹਾਂ ਕਿਹਾ ਕਿ ਗਗਨਦੀਪ ਸਿੰਘ ਦੀ ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਵਜੋਂ ਨਿਯੁਕਤੀ ਨਾਲ ਗੁਰਦਾਸਪੁਰ ਹਲਕੇ ਵਿੱਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ। ਇਸ ਮੌਕੇ ਉਨ੍ਹਾਂ ਹਲਕਾ ਇੰਚਾਰਜ ਰਮਨ ਬਹਿਲ ਅਤੇ ਸਮੁੱਚੀ ਲੀਡਰਸ਼ਿਪ ਵੱਲੋਂ ਕੀਤੀ ਜਾ ਰਹੀ ਮਿਹਨਤ ਦੀ ਵੀ ਸ਼ਲਾਘਾ ਕੀਤੀ।
ਸ਼ੈਰੀ ਕਲਸੀ ਨੇ ਨਵੇਂ ਚੇਅਰਮੈਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਗਗਨਦੀਪ ਸਿੰਘ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ। ਮੀਡੀਆ ਨਾਲ਼ ਗੱਲਬਾਤ ਕਰਦਿਆ ਮਾਰਕੀਟ ਕਮੇਟੀ ਗੁਰਦਾਸਪੁਰ ਦੇ ਨਵ-ਨਿਯੁਕਤ ਚੇਅਰਮੈਨ ਗਗਨਦੀਪ ਸਿੰਘ ਨੇ ਆਪਣੀ ਨਿਯੁਕਤੀ ਲਈ ਪਾਰਟੀ ਹਾਈਕਮਾਂਡ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਧਾਨ ਅਤੇ ਸ਼ੈਰੀ ਕਲਸੀ ਸਮੇਤ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਇਸ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ ਕਰਨਾ ਅਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਵਾਉਣਾ ਹੋਵੇਗਾ।ਗਗਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ।ਉਨ੍ਹਾਂ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਬੇਲੋੜਾ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।
ਗਗਨਦੀਪ ਸਿੰਘ ਨੇ ਕਿਹਾ ਕਿ ਪਾਰਟੀ ਦੇ ਸਮੂਹ ਵਰਕਰਾਂ ਅਤੇ ਆਗੂਆਂ ਨੂੰ ਨਾਲ ਲੈ ਕੇ ਉਹ ਲੋਕਾਂ ਦੀ ਸੇਵਾ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
- Download Babushahi App
-
-