ਮਾਝੇ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ: ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 22 ਸਤੰਬਰ, 2026 : ਮਾਝਾ ਖੇਤਰ ਵਿੱਚ ਆਮ ਆਦਮੀ ਪਾਰਟੀ (ਆਪ) ਦੀਆਂ ਰਾਜਨੀਤਿਕ ਜੜ੍ਹਾਂ ਹੋਰ ਮਜ਼ਬੂਤ ਹੋਈਆਂ ਹਨ। ਸਾਬਕਾ ਸੰਸਦ ਮੈਂਬਰ ਸਵਰਗੀ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੇਰਨਾ ਨਾਲ ਆਮ ਆਦਮੀ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਮੂਲੀਅਤ ਕਰ ਲਈ ਹੈ।
ਰਵਿੰਦਰ ਸਿੰਘ ਬ੍ਰਹਮਪੁਰਾ ਦੇ ਨਾਲ ਉਨ੍ਹਾਂ ਦੇ ਕਈ ਪ੍ਰਮੁੱਖ ਸਾਥੀਆਂ ਅਤੇ ਸਥਾਨਕ ਆਗੂਆਂ ਨੇ ਵੀ 'ਆਪ' ਦਾ ਪੱਲਾ ਫੜਿਆ। ਇਨ੍ਹਾਂ ਵਿੱਚ ਕੰਵਰਦੀਪ ਸਿੰਘ ਬ੍ਰਹਮਪੁਰਾ, ਅਮਰੀਕ ਸਿੰਘ ਸਰਪੰਚ, ਹਰਜਿੰਦਰ ਸਿੰਘ ਬਾਦਸ਼ਾਹ, ਡਾਇਰੈਕਟਰ ਬਲਬੀਰ ਸਿੰਘ ਬੱਲੀ, ਜਤਿੰਦਰ ਸਿੰਘ ਕੈਰੋਂ, ਫ਼ਤਿਹ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਕੈਰੋਂ, ਗੁਰਭੇਜ ਸਿੰਘ ਕੈਰੋਂ, ਲਵਪ੍ਰੀਤ ਸਿੰਘ ਕੈਰੋਂ, ਬਲਜਿੰਦਰ ਸਿੰਘ ਗੋਹਲਵੜ, ਗੌਰਵਦੀਪ ਸਿੰਘ ਖਹਿਰਾ, ਜਗਮੀਤ ਹੁੰਦਲ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਪਾਰਟੀ ਵਿੱਚ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਸਨਮਾਨ ਕਰਦੇ ਹੋਏ ਰਸਮੀ ਤੌਰ 'ਤੇ 'ਆਪ' ਪਰਿਵਾਰ ਵਿੱਚ ਸ਼ਾਮਲ ਕਰਵਾਇਆ। ਇਸ ਸ਼ਮੂਲੀਅਤ ਨਾਲ ਮਾਝੇ ਦੇ ਸਿਆਸੀ ਸਮੀਕਰਨਾਂ ਵਿੱਚ ਆਮ ਆਦਮੀ ਪਾਰਟੀ ਦੀ ਸਥਿਤੀ ਨੂੰ ਹੋਰ ਬਲ ਮਿਲੇਗਾ।
- Download Babushahi App
-
-