ਸਾਹਿਤਕ ਮੰਚ ਭਗਤਾ ਭਾਈ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਸਮਰਪਿਤ ਸਮਾਗਮ ਕਰਵਾਇਆ
ਅਸ਼ੋਕ ਵਰਮਾ
ਭਗਤਾ ਭਾਈ, 29 ਮਾਰਚ 2026 :ਭਗਤਾ ਭਾਈ ਇਲਾਕੇ ਦੀ ਸਾਹਿਤਕ ਸੰਸਥਾ 'ਸਾਹਿਤਕ ਮੰਚ ਭਗਤਾ' ਨੇ ਸ਼ਹੀਦ -ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਅਤੇ ਸੁਖਦੇਵ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗ਼਼। ਮੰਚ ਦੇ ਵਿੱਤ ਸਕੱਤਰ ਰੰਗਕਰਮੀ ਸੁਖਵਿੰਦਰ ਚੀਦਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਹਿਣ ਦੇ ਨਾਲ਼ ਭਗਤ ਸਿੰਘ ਦੇ ਜੀਵਨ ਤੇ ਚਾਨਣਾ ਪਾਇਆ। ਮੰਚ ਦੇ ਪ੍ਰਧਾਨ ਸੁਖਮੰਦਰ ਬਰਾੜ ਗੁੰਮਟੀ ਨੇ ਕਿਹਾ ਕਿ ਕ੍ਰਾਂਤੀਕਾਰੀਆਂ ਦੀ ਸ਼ਹੀਦੀ ਦੇ ਸਦਕਾ ਹੀ ਸਮਾਜਿਕ ਚੇਤਨਾ ਉਤਪੰਨ ਹੁੰਦੀ ਹੈ। ਸਰਪ੍ਰਸਤ ਨਛੱਤਰ ਸਿੰਘ ਸਿੱਧੂ, ਸਲਾਹਕਾਰ ਡਾ. ਬਲਵਿੰਦਰ ਸਿੰਘ ਸੋਢੀ, ਸ. ਤਰਲੋਚਨ ਸਿੰਘ ਗੰਗਾ ਅਤੇ ਆਤਮਾ ਤੇਜ ਰਾਮ ਸ਼ਰਮਾ ਨੇ ਸ਼ਹੀਦਾਂ ਦੀ ਕੁਰਬਾਨੀ ਤੋਂ ਨੌਜਵਾਨ ਪੀੜ੍ਹੀ ਨੂੰ ਸੇਧ ਲੈਣ ਲਈ ਕਿਹਾ।
ਮੰਚ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਗੰਗਾ ਨੇ ਭਗਤ ਸਿੰਘ ਦੇ ਇਤਿਹਾਸਿਕ ਪਿਛੋਕੜ 'ਤੇ ਚਾਨਣਾ ਪਾਇਆ। ਮੰਚ ਦੇ ਜਨਰਲ ਸਕੱਤਰ ਅੰਮ੍ਰਿਤਪਾਲ ਕਲੇਰ ਨੇ ਸ਼ਹੀਦ -ਏ ਆਜ਼ਮ ਸਰਦਾਰ ਭਗਤ ਸਿੰਘ ਦੇ ਵਿਚਾਰਾਂ ਦੀ ਸਾਰਥਕਤਾ ਬਾਰੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ 'ਵਿਚਾਰਧਾਰਾ ਹਮੇਸ਼ਾ ਜ਼ਿੰਦਾ ਰਹਿੰਦੀ ਹੈ'। ਸੁਰਜੀਤ ਸਿੰਘ ਬੱਜੋਆਣੀਆ, ਸ਼ਮਸ਼ੇਰ ਸਿੰਘ ਮੱਲ੍ਹੀ , ਗੁਰਵਿੰਦਰ ਮਾਨ ਕੋਠਾ ਗੁਰੂ ,ਸੀਰਾ ਰੌਂਤਾ ਗਰੇਵਾਲ, ਸੁਖਦਰਸ਼ਨ ਸਿੰਘ ਅਤੇ ਪ੍ਰਗਟ ਢਿੱਲੋਂ ਸਮਾਧ ਭਾਈ ਨੇ ਇਨਕਲਾਬੀ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਨਰੇਸ਼ ਕੁਮਾਰ ਭਗਤਾ, ਸਿਕੰਦਰਦੀਪ ਸਿੰਘ ਰੂਬਲ, ਲੋਕ ਗਾਇਕ ਜਗਰੂਪ ਸਿੰਘ, ਨਿਵਾਜ਼ਦੀਪ ,ਸੁੰਦਰੀ, ਕੋਮਲ, ਨਿਰਭੈ ਸਿੰਘ, ਜਗਰੂਪ ਸਿੰਘ, ਰਘਵੀਰ ਸਿੰਘ, ਜਸਵੀਰ ਸਿੰਘ ਹਾਜ਼ਰ ਸਨ।
Click to Follow Babushahi Facebook page →