ਸਿਮਰਨਜੀਤ ਸਿੰਘ ਲਾਲੀ ਖਰੜ ਨੂੰ ਆਮ ਆਦਮੀ ਪਾਰਟੀ ਨੇ ਸੌਂਪੀ ਅਹਿਮ ਜ਼ਿੰਮੇਵਾਰੀ
ਨਸ਼ਾ ਮੁਕਤੀ ਮੋਰਚਾ ਦੀ ਸਟੇਟ ਹੈਲਥ ਕਮੇਟੀ ਦੇ ਮੈਂਬਰ ਨਿਯੁਕਤ, ਪਾਰਟੀ ਲੀਡਰਸ਼ਿਪ ਦਾ ਕੀਤਾ ਧੰਨਵਾਦ
ਰਵੀ ਜੱਖੂ
ਚੰਡੀਗੜ੍ਹ, 5 ਜੁਲਾਈ 2026ਆਮ ਆਦਮੀ ਪਾਰਟੀ ਦੇ ਨਸ਼ਾ ਮੁਕਤੀ ਮੋਰਚਾ ਦੀ ਸਟੇਟ ਹੈਲਥ ਕਮੇਟੀ ਦੇ ਮੈਂਬਰ ਵਜੋਂ ਨਿਯੁਕਤ ਹੋਣ 'ਤੇ ਸਿਮਰਨਜੀਤ ਸਿੰਘ ਲਾਲੀ ਖਰੜ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਸਿਮਰਨਜੀਤ ਸਿੰਘ ਲਾਲੀ ਖਰੜ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ, ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ, ਪੰਜਾਬ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਜੀ ਅਤੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਜੀ ਦਾ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ 'ਤੇ ਜਤਾਏ ਗਏ ਭਰੋਸੇ 'ਤੇ ਉਹ ਪੂਰੀ ਤਰ੍ਹਾਂ ਖਰਾ ਉਤਰਣਗੇ ਅਤੇ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਲਾਲੀ ਖਰੜ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਆਮ ਆਦਮੀ ਪਾਰਟੀ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਨੂੰ ਹੋਰ ਮਜ਼ਬੂਤ ਕਰਨ ਲਈ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਇਸ ਮਹੱਤਵਪੂਰਨ ਕਾਰਜ ਵਿੱਚ ਉਨ੍ਹਾਂ ਦਾ ਹਰ ਇੱਕ ਕਦਮ ਪਾਰਟੀ ਦੀ ਵਿਚਾਰਧਾਰਾ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਰਹੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਉਹ ਲਗਾਤਾਰ ਕੰਮ ਕਰਨਗੇ। ਸਿਮਰਨਜੀਤ ਸਿੰਘ ਲਾਲੀ ਖਰੜ ਨੇ ਕਿਹਾ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਇੱਕ ਸੇਵਾ ਦੇ ਮੌਕੇ ਵਜੋਂ ਲੈਂਦੇ ਹੋਏ ਪਾਰਟੀ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰਾ ਉਤਰਨ ਲਈ ਹਰ ਸੰਭਵ ਯਤਨ ਕਰਨਗੇ ਅਤੇ ਪੰਜਾਬ ਨੂੰ ਰੰਗਲਾ ਤੇ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਆਪਣਾ ਪੂਰਾ ਯੋਗਦਾਨ ਦੇਣਗੇ।
- Download Babushahi App
-
-