ਸਿਵਲ ਸਰਜਨ ਦਫ਼ਤਰ ਬਠਿੰਡਾ ਵਿਖੇ ਪੀ.ਸੀ.ਪੀ.ਐਨ. ਡੀ.ਟੀ ਅਡਵਾਈਜ਼ਰੀ ਕਮੇਟੀ ਦੀ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 6 ਮਾਰਚ 2026: ਲਿੰਗ ਅਨੁਪਾਤ ਵਿਚ ਸਮਾਨਤਾ ਲਿਆਉਣ ਅਤੇ ਪੀ.ਸੀ.ਪੀ.ਐਨ.ਡੀ.ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ ਤਪਿੰਦਰਜੋਤ ਦੀ ਦੇਖ ਰੇਖ ਵਿੱਚ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਜਿਲ੍ਹੇ ਵਿੱਚ ਲਿੰਗ ਅਨੁਪਾਤ ਵਿਚ ਹੋਰ ਸੁਧਾਰ ਲਿਆਉਣ ਅਤੇ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਦੀ ਮੀਟਿੰਗ ਵਿੱਚ ਰੇਡੀਓਲੋਜਿਸਟਾਂ ਵੱਲੋਂ ਕਲੀਨਿਕਾਂ ਹਸਪਤਾਲਾਂ ਵਿੱਚ ਅਲਟਰਾਸਾਊਂਡ ਕਰਨ ਦੀ ਮੰਨਜੂਰੀ ਲੈਣਾ, ਰਜਿਸ਼ਟਰੇਸ਼ਨ ਰੱਦ ਕਰਨ, ਜਿਲ੍ਹੇ ਵਿੱਚ ਪ੍ਰਾਈਵੇਟ ਸਰਕਾਰੀ ਹਸਪਤਾਲਾਂ ਵੱਲੋਂ ਨਵੀਆਂ ਮਸ਼ੀਨਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ, ਅਲਟਰਾ ਸਾਊਂਡ ਸੈਂਟਰਾਂ ਦੀ ਨਿਰੰਤਰ ਇੰਸਪੈਕਸ਼ਨਾਂ ਕਰਨੀਆਂ, ਜਾਗਰੂਕਤਾ ਮੁਹਿੰਮਾਂ ਤੇਜ਼ ਕਰਨ ਅਤੇ ਕਪੈਸਿਟੀ ਬਿਲਡਿੰਗ ਵਰਕਸ਼ਾਪ ਕਰਨ ਤੇ ਵਿਚਾਰ ਵਿਟਾਂਦਰਾ ਕੀਤਾ ਗਿਆ ਅਤੇ ਫੈਸਲੇ ਲਏ ਗਏ। ਸਿਵਲ ਸਰਜਨ ਡਾ ਤਪਿੰਦਰਜੋਤ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਜਿਲ੍ਹੇ ਵਿੱਚ ਪੀ.ਸੀ.ਪੀ.ਐਨ.ਡੀ.ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸਦਕਾ ਲਿੰਗ ਅਨੁਪਾਤ ਵਿੱਚ ਕਾਫ਼ੀ ਸੁਧਾਰ ਆਇਆ ਹੈ ਅਤੇ ਹੋਰ ਸੁਧਾਰ ਲਿਆਉਣ ਲਈ ਉਪਰਾਲੇ ਜਾਰੀ ਹਨ। ਉਹਨਾਂ ਕਿਹਾ ਕਿ ਜਿਲ੍ਹੇ ਵਿੱਚ ਪੀ.ਸੀ.ਪੀ.ਐਨ.ਡੀ.ਟੀ ਐਕਟ ਦੀਆਂ ਗਾਈਡਲਾਈਨਾਂ ਅਨੁਸਾਰ ਹੀ ਕੰਮ ਕੀਤਾ ਜਾਵੇ, ਐਕਟ ਦੀ ਉਲੰਘਣਾ ਕਰਨ ਵਾਲੇ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਬਖਸਿਆ ਜਾਵੇਗਾ।
Click to Follow Babushahi Facebook page →