ਸਿਵਲ ਸਰਜਨ ਨੇ ਅਚਨਚੇਤ ਚੈਕਿੰਗ ਕਰਕੇ ਲਿਆ ਪ੍ਰਬੰਧਾਂ ਦਾ ਜਾਇਜਾ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਗੁਰਦਾਸਪੁਰ 21 ਮਈ
ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਵੱਲੋ ਅੱਜ ਸੀਐਚਸੀ ਭਾਮ ਅਤੇ ਘੁਮਾਣ ਦੀ ਅਚਨਚੇਤ ਚੈਕਿੰਗ ਕੀਤੀ ਗਈ।ਸਿਹਤ ਸੰਸਥਾ ਦੇ ਦੌਰੇ ਦੋਰਾਨ ਉਨਾਂ ਨੇ ਮਰੀਜਾਂ ਦੇ ਇਲਾਜ ਅਤੇ ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ । ਸਮੂਹ ਸਟਾਫ ਨੂੰ ਬਿਹਤਰ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਸਮੀਖਿਆ ਕੀਤੀ ਅਤੇ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ।
ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਨੇ ਕਿਹਾ ਕਿ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਹੋਰ ਸਾਰੀ ਸਰਕਾਰੀ ਸਹੂਲਤਾਂ 100 ਫੀਸਦੀ ਮਿਲਣਾ ਯਕੀਨੀ ਬਣਾਇਆ ਜਾਵੇ। ਮਰੀਜ਼ਾਂ ਦੀ ਦਿਕੱਤ ਪਹਿਲ ਦੇ ਆਧਾਰ ਹੱਲ ਕੀਤੀ ਜਾਵੇ। ਗਰਮੀ ਦੇ ਮੌਸਮ ਦੇ ਮੱਦੇਨਜ਼ਰ ਜਰੂਰੀ ਪ੍ਰਬੰਧ ਕੀਤੇ ਜਾਣ। ਮਰੀਜ਼ਾਂ ਲਈ ਸਾਫ ਪੀਣ ਵਾਲੇ ਪਾਣੀ ਦਾ ਪ੍ਰਬੰਧ ਲਾਜ਼ਮੀ ਹੋਵੇ। ਹੀਟ ਵੇਵ ਵਾਰਡ ਵਿੱਚ ਪੁਖਤਾ ਪ੍ਰਬੰਧ ਕੀਤੇ ਜਾਣ।
ਉਨ੍ਹਾਂ ਨੇ ਸਮੂਹ ਸਟਾਫ ਨੂੰ ਬਿਹਤਰ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਸਮੀਖਿਆ ਕੀਤੀ ਅਤੇ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਹੇਮ ਲਤਾ ਵੀ ਮੌਜ਼ੂਦ ਸਨ।
- Download Babushahi App
-
-