ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਨੇ ਬਲੱਡ ਬੈਂਕ ਦੇ ਪ੍ਰਬੰਧਾਂ ਦਾ ਲਿਆ ਜਾਇਜਾ
ਅਸ਼ੋਕ ਵਰਮਾ
ਬਠਿੰਡਾ, 5 ਜੂਨ 2026 : ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਵੱਲੋਂ ਅੱਜ ਸਿਵਲ ਹਸਪਤਾਲ ਬਠਿੰਡਾ ਸਥਿਤ ਬਲੱਡ ਬੈਂਕ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਬਲੱਡ ਬੈਂਕ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ, ਖੂਨ ਦੀ ਉਪਲਬਧਤਾ, ਸਟੋਰੇਜ ਪ੍ਰਬੰਧਾਂ, ਸਫਾਈ ਵਿਵਸਥਾ ਅਤੇ ਰਿਕਾਰਡ ਦੀ ਜਾਂਚ ਕੀਤੀ। ਇਸ ਮੌਕੇ ਸਿਵਲ ਸਰਜਨ ਨੇ ਬਲੱਡ ਬੈਂਕ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਖੂਨ ਦੀ ਲੋੜ ਵਾਲੇ ਮਰੀਜ਼ਾਂ ਨੂੰ ਸਮੇਂ ਸਿਰ ਅਤੇ ਬਿਨਾਂ ਕਿਸੇ ਦਿੱਕਤ ਦੇ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਸਮੇਂ-ਸਮੇਂ ’ਤੇ ਖੂਨਦਾਨ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਬਲੱਡ ਬੈਂਕ ਵਿੱਚ ਖੂਨ ਅਤੇ ਇਸ ਦੇ ਭਾਗਾਂ ਦੀ ਸੁਰੱਖਿਅਤ ਸੰਭਾਲ ਅਤੇ ਗੁਣਵੱਤਾ ਨੂੰ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਸੁਰੱਖਿਅਤ ਖੂਨ ਮੁਹੱਈਆ ਕਰਵਾਇਆ ਜਾ ਸਕੇ।
ਇਸ ਮੌਕੇ ਬਲੱਡ ਬੈਂਕ ਇੰਚਾਰਜ ਡਾ ਰੀਤਿਕਾ ਅਤੇ ਡਾ ਗੁੰਜਨ ਵੱਲੋਂ ਬਲੱਡ ਬੈਂਕ ਦੀਆਂ ਗਤੀਵਿਧੀਆਂ ਅਤੇ ਉਪਲਬਧ ਸਟਾਕ ਬਾਰੇ ਜਾਣਕਾਰੀ ਦਿੱਤੀ। ਸਿਵਲ ਸਰਜਨ ਨੇ ਸਟਾਫ਼ ਨੂੰ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ ਸਤਪਾਲ ਸਿੰਘ, ਜਿਲ੍ਹਾ ਮਾਸ ਮੀਡੀਆ ਅਫ਼ਸਰ ਕੇਵਲ ਸਿੰਘ ਅਤੇ ਰੋਹਿਤ ਸਿੰਘ ਅਤੇ ਬੀ.ਈ.ਈ ਮਾਲਵਿੰਦਰ ਸਿੰਘ ਤਿਉਣਾ ਨਾਲ ਸਨ ।
- Download Babushahi App
-
-