ਕਾਦੀਆਂ: ਪਿੰਡ ਗੁਨੋਪੁਰ ਵਿਖੇ ਸਿਹਤ ਬੀਮਾ ਯੋਜਨਾ ਦਾ ਕੈਂਪ; ਜਗਰੂਪ ਸਿੰਘ ਸੇਖਵਾਂ ਨੇ ਵੰਡੇ 10 ਲੱਖ ਵਾਲੇ ਹੈਲਥ ਕਾਰਡ
ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਵਿੱਚ ਪਿੰਡ ਗੁਨੋਪੁਰ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ
ਕੈਂਪ ਦੌਰਾਨ ਲਾਭਪਾਤਰੀ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਕਵਰੇਜ ਵਾਲੇ ਬੀਮਾ ਕਾਰਡ ਜਾਰੀ ਕੀਤੇ ਗਏ
ਰੋਹਿਤ ਗੁਪਤਾ
ਕਾਦੀਆਂ/ਗੁਰਦਾਸਪੁਰ, 4 ਫਰਵਰੀ ਕਾਦੀਆਂ ਹਲਕੇ ਦੇ ਇੰਚਾਰਜ ਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਵਿੱਚ ਪਿੰਡ ਗੁਨੋਪੁਰ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ ਲਗਾਇਆ, ਜਿਸਸ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਕਵਰੇਜ ਵਾਲੇ ਬੀਮਾ ਕਾਰਡ ਜਾਰੀ ਕੀਤੇ ਗਏ।
ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ 22 ਜਨਵਰੀ ਨੂੰ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।
ਉਨ੍ਹਾਂ ਦੱਸਿਆ ਕਿ ਵੱਖ ਵੱਖ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ। ਜਿਵੇਂ ਹੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ। ਉਨ੍ਹਾਂ ਤੋਂ ਕੁਝ ਨਹੀਂ ਪੁੱਛਿਆ ਜਾਵੇਗਾ, ਸਿਰਫ਼ ਆਪਣਾ ਹੈਲਥ ਕਾਰਡ ਲੈ ਕੇ ਜਾਣਾ ਹੋਵੇਗਾ। ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ ਅਤੇ ਕਿਸੇ ਨੂੰ ਵੀ ਇਸ ਤੋਂ ਬਾਹਰ ਨਹੀਂ ਰੱਖਿਆ ਗਿਆ।”
ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਕਾਰਡ ਸਾਰਿਆਂ ਲਈ ਹੈ ਅਤੇ 65 ਲੱਖ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ। ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ (ਕੁੱਲ ਤਿੰਨ ਕਰੋੜ ਨਾਗਰਿਕਾਂ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਇਹ ਪਹਿਲੀ ਵਾਰ ਹੈ ਕਿ ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ ਅਤੇ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਸਾਹਮਣੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਇਸ ਯੋਜਨਾ ਤਹਿਤ 850 ਸਰਕਾਰੀ ਅਤੇ ਨਿੱਜੀ ਹਸਪਤਾਲ ਪਹਿਲਾਂ ਹੀ ਸੂਚੀਬੱਧ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਹਸਪਤਾਲ ਸ਼ਾਮਲ ਕੀਤੇ ਜਾਣਗੇ।