ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਦਿੱਤੀ ਗਈ ਪੇਟ ਦੇ ਕੀੜਿਆਂ ਦੀ ਦਵਾਈ
ਰੋਹਿਤ ਗੁਪਤਾ
ਗੁਰਦਾਸਪੁਰ 10 ਅਗਸਤ
ਸਰਕਾਰ ਵੱਲੋਂ ਤੈਅ ਪ੍ਰੋਗਰਾਮ ਅਧੀਨ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ ਗੁਰਦਾਸਪੁਰ ਵਿੱਚ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਦੀ ਅਗੁਵਾਈ ਹੇਠ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਦਵਾਈ ਖੁਆਈ ਗਈ। ਜਿਲੇ ਦੇ ਸਰਕਾਰੀ , ਪ੍ਰਾਈਵੇਟ ਸਕੂਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੀ ਚੰਗੀ ਸਿਹਤ ਲਈ ਨੈਸ਼ਨਲ ਡੀ-ਵਾਰਮਿੰਗ ਡੇ ਦੌਰਾਨ
ਪੇਟ ਦੇ ਕੀੜਿਆਂ ਦੀ ਦਵਾਈ ਖੁਆਈ ਗਈ। ਬੱਚਿਆਂ ਨੂੰ ਦਸਿਆ ਗਿਆ ਕਿ ਪੇਟ ਵਿੱਚ ਕੀੜਿਆਂ ਦੀ ਰੋਕਥਾਮ ਲਈ ਕੁੱਝ ਖਾਣ ਤੋਂ ਪਹਿਲਾਂ ਹੱਥ ਜਰੂਰ ਧੋਤੇ ਜਾਣ।
ਇਸ ਸਬੰਧੀ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਨੇ ਦੱਸਿਆ ਕਿ ਜਿਲਾ ਗੁਰਦਾਸਪੁਰ ਵਿੱਚ 338292ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਦਵਾਈ ਦੇਣ ਦਾ ਟੀਚਾ ਰੱਖਿਆ ਗਿਆ ਹੈ। 1571 ਸਰਕਾਰੀ, 463 ਪ੍ਰਾਈਵੇਟ ਸਕੂਲ ਅਤੇ 2042 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਦਵਾਈ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ ਹਨ। ਪੇਟ ਦੇ ਕੀੜੀਆਂ ਤੋਂ ਮੁਕਤੀ ਦਿਵਸ ਮੌਕੇ ਐਲਬੈਂਡਾਜ਼ੋਲ ਦੀ ਦਵਾਈ ਬੱਚਿਆਂ ਨੂੰ ਖੁਆਈ ਗਈ ਹੈ। ਜ਼ਿਆਦਾਤਰ ਬੱਚੇ ਖਾਣਾ ਖਾਣ ਅਤੇ ਹੋਰ ਚੀਜ਼ਾਂ ਖਾਣ ਤੋਂ ਪਹਿਲਾਂ ਆਪਣੇ ਹੱਥ ਚੰਗੀ ਤਰ੍ਹਾਂ ਨਹੀਂ ਧੋਂਦੇ, ਜਿਸ ਕਾਰਨ ਉਨ੍ਹਾਂ ਨੂੰ ਪੇਟ ਦੀਆਂ ਬਿਮਾਰੀਆਂ ਆਸਾਨੀ ਨਾਲ ਲੱਗ ਜਾਂਦੀਆਂ ਹਨ। ਗੰਦਗੀ ਦੇ ਵਿੱਚ ਪੈਰ ਜਾ ਸਰੀਰ ਦੇ ਹੋਰ ਅੰਗਾਂ ਦਾ ਸੰਪਰਕ ਵੀ ਪੇਟ ਦੇ ਕੀੜਿਆਂ ਦੀ ਸਮੱਸਿਆ ਪੈਦਾ ਕਰ ਸਕਦਾ ਹੈ, ਇਸ ਕਾਰਨ ਕਰਕੇ, ਸਿਹਤ ਵਿਭਾਗ 1 ਤੋਂ 19 ਸਾਲ ਦੀ ਉਮਰ ਦੇ ਸਾਰੇ ਸਕੂਲੀ ਬੱਚਿਆਂ ਨੂੰ ਸਾਲ ਵਿੱਚ ਦੋ ਵਾਰ ਕੀੜੇ ਮਾਰਨ ਦੀਆਂ ਗੋਲੀਆਂ ਦਿੰਦਾ ਹੈ। ਜਿਨ੍ਹਾਂ ਬੱਚਿਆਂ ਦੇ ਪੇਟ ਵਿੱਚ ਕੀੜੇ ਨਹੀਂ ਹੁੰਦੇ, ਉਹ ਜਿਆਦਾ ਸਿਹਤਮੰਦ ਰਹਿੰਦੇ ਹਨ।
ਜਿਲਾ ਟੀਕਾਕਰਨ ਅਫਸਰ ਡਾਕਟਰ ਭਾਵਨਾ ਸ਼ਰਮਾ ਅਤੇ ਸਕੂਲ ਹੈਲਥ ਕਲੀਨਿਕ ਮੁਖੀ ਡਾਕਟਰ ਮਮਤਾ ਨੇ ਦੱਸਿਆ ਕਿ 1 ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ ਐਲਬੇੰਡਾਜੋਲ ਸਿਰਪ ਅਤੇ 2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਕੀੜੇ ਮਾਰਨ ਦੀਆਂ ਗੋਲੀਆਂ ਖੁਆਈਆਂ ਗਇਆ ਹਨ। ਜਿਹੜੇ ਬੱਚੇ ਦਵਾਈ ਲੈਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਇਹ ਦਵਾਈ 17 ਅਗਸਤ ਨੂੰ ਮੋਪ-ਅੱਪ ਵਾਲੇ ਦਿਨ ਦਿੱਤੀ ਜਾਵੇਗੀ।
ਇਸ ਮੌਕੇ ਡਾਕਟਰ ਦੀਪਿਕਾ, ਫਾਰਮਾਸਿਸਟ ਮੀਨਾਕਸ਼ੀ, ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਵੀ ਸੰਬੋਧਨ ਕੀਤਾ
- Download Babushahi App
-
-