ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਜ਼ਾਰੀ
ਪ੍ਰਮੋਦ ਭਾਰਤੀ
ਨਵਾਂਸ਼ਹਿਰ 26 ਫ਼ਰਵਰੀ,2026
20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆ ਦੀਆ ਤਨਖਾਹਾਂ ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਤੋਂ ਰੋਸ ਵਿਚ ਆਏ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਵੱਲੋਂ ਕੀਤੀ ਕਲਮ ਛੋੜ ਹੜਤਾਲ ਅੱਜ ਤੀਜੇ ਦਿਨ ਵੀ ਜ਼ਾਰੀ ਰਹੀ। ਬੀਤੇ ਕੱਲ ਮੁਲਾਜ਼ਮਾਂ ਨੇ ਆਪਣੇ ਹੱਕ ਮੰਗਣ ਲਈ ਰੋਸ ਪਰਦਰਸ਼ਨ ਕਿਤਾ ਸੀ ਜਿਸ ਦੋਰਾਨ ਪੁਲਿਸ ਪ੍ਰਸਾਸ਼ਨ ਵੱਲੋਂ ਮੁਲਾਜ਼ਮਾਂ ਤੇ ਜਲ ਤੋਪਾਂ ਦੀ ਵਰਤੋਂ ਕੀਤੀ ਤੇ ਮੁਲਾਜ਼ਮਾਂ ਤੇ ਪੁਲਿਸ ਵਿਚ ਹੋਈ ਹੱਥੋਪਾਈ ਦੋਰਾਨ ਮੁਲਾਜ਼ਮਾਂ ਦੀਆ ਪੱਗਾਂ ਵੀ ਲੱਥੀਆ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 08/09/2025 ਦੀ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਕਈ ਵਾਰ ਅਧਿਕਾਰੀਆ ਨੂੰ ਤਨਖਾਹਾਂ ਨਾ ਘਟਾਉਣ ਅਤੇ ਠੋਸ ਫੈਸਲਾ ਲੈਣ ਦੀ ਹਦਾਇਤ ਕੀਤੀ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੋਲਿਆ ਕੀਤਾ ਗਿਆ। ਤਤਕਾਲੀ ਸਕੱਤਰ ਸਕੂਲ ਸਿੱਖਿਆ ਵੱਲੋਂ ਜਥੇਬੰਦੀ ਨਾਲ ਮਿਤੀ 10/10/2025 ਨੂੰ ਮੀਟਿੰਗ ਕੀਤੀ ਗਈ ਜਿਸ ਦੋਰਾਨ ਉਨ੍ਹਾ ਨਾਲ ਹੋਈ ਵਿਚਾਰ ਚਰਚਾ ਅਨੁਸਾਰ ਕਰਮਚਾਰੀਆ ਨੂੰ 01.04.2018 ਤੋਂ ਅਧਿਆਪਕਾਂ ਦੀ ਤਰ੍ਹਜ਼ ਤੇ ਰੈਗੂਲਰ ਕਰਨ ਅਤੇ ਤਨਖਾਹਾਂ ਨਾ ਘਟਾਉਣ ਸਬੰਧੀ ਗੱਲਬਾਤ ਹੋਈ ਸੀ ਜਿਸ ਦੋਰਾਨ ਉਨ੍ਹਾ ਨੂੰ ਬੇਨਤੀ ਪੱਤਰ ਵੀ ਦਿੱਤਾ ਗਿਆ ਸੀ ਪ੍ਰੰਤੂ 5 ਮਹੀਨੇ ਬੀਤਣ ਤੇ 01.04.2018 ਤੋਂ ਆਰਡਰ ਦੇਣ ਜਾਂ ਤਨਖਾਹਾਂ ਸਬੰਧੀ ਫੈਸਲਾ ਲੇਣ ਦੀ ਫਾਈਲ ਦਫਤਰ ਦੇ ਇਕ ਟੇਬਲ ਤੋਂ ਦੂਜੇ ਟੇਬਲ ਤੇ ਹੀ ਘੁੰਮ ਰਹੀ ਹੈ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਸ਼੍ਰੀ ਜਗਦੀਸ਼ ਰਾਏ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਆਪਣੇ ਕਲਮ ਛੋੜ ਹੜਤਾਲ ਦੇ ਨਾਲ ਨਾਲ ਮੋਹਾਲੀ ਸਿੱਖਿਆ ਭਵਨ ਦੇ ਬਹਾਰ ਪੱਕਾ ਧਰਨਾ ਵੀ ਸ਼ੁਰੂ ਕੀਤਾ ਹੋਇਆ ਹੈ ਜੋ ਕਿ ਅੱਜ ਦੂਜੇ ਦਿਨ ਵੀ ਜ਼ਾਰੀ ਰਿਹਾ। ਆਗੁਆ ਨੇ ਕਿਹਾ ਕਿ ਕੱਲ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਣ ਵਾਲੀ ਵਿਚ ਜੇਕਰ ਤਨਖਾਹ ਕਟੋਤੀ ਦਾ ਅਤੇ 01.04.2018 ਤੋਂ ਰੈਗੂਲਰ ਆਰਡਰ ਦੇਣ ਸਬੰਧੀ ਕੋਈ ਫੈਸਲਾ ਨਾ ਹੋਇਆ ਤਾਂ ਮੁਲਾਜ਼ਮ ਮੁੱਖ ਮੰਤਰੀ,ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਘਰਾਂ ਵੱਲੋਂ ਗੁਪਤ ਐਕਸ਼ਨ ਕਰਨ ਨੂੰ ਮਜ਼ਬੂਰ ਹੋਣਗੇ।ਇਸ ਮੌਕੇ ਰਣਜੀਤ ਸਿੰਘ, ਚੇਤਨ ਕੁਮਾਰ, ਰਵਿੰਦਰ ਕੁਮਾਰ, ਰੇਨੂੰ ਭਨੋਟ, ਕੋਮਲ ਮੇਨਕਾ, ਰੀਨਾ ਰਾਣੀ, ਸੰਦੀਪ ਸਿੰਘ, ਅੰਜੂ, ਰੁਪਾਲੀ ਅਰਮਾਨੀ, ਵਿਪਿਨ ਮੂਮ ਅਤੇ ਹੋਰ ਸਾਥੀ ਮੌਜੂਦ ਸਨ।
Click to Follow Babushahi Facebook page →