ਸੀਨੀਅਰ ਅਕਾਲੀ ਆਗੂ ਨੇ ਪਾਰਟੀ ਤੇ ਸ਼੍ਰੋਮਣੀ ਕਮੇਟੀ ਤੋਂ ਦਿੱਤਾ ਅਸਤੀਫਾ, ਪੜ੍ਹੋ ਵੇਰਵਾ
ਬਾਬੂਸ਼ਾਹੀ ਨੈਟਵਰਕ
ਲੁਧਿਆਣਾ, 16 ਸਤੰਬਰ, 2026: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਪਾਰਟੀ ਅਤੇ ਸ਼੍ਰੋਮਣੀ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ।
ਇਕ ਵੀਡੀਓ ਸੰਦੇਸ਼ ਵਿਚ ਭਾਈ ਅਮਰਜੀਤ ਚਾਵਲਾ ਨੇ ਦੱਸਿਆ ਕਿ ਉਹਨਾਂ ਖਿਲਾਫ ਇਕ ਐਫ ਆਈ ਆਰ ਦਰਜ ਹੋਈ ਹੈ ਜਿਸਦਾ ਮਕਸਦ ਉਹਨਾਂ ਦੀ ਕਿਰਦਾਰਕੁਸ਼ੀ ਕਰਨਾ ਹੈ। ਉਹਨਾਂ ਕਿਹਾ ਕਿ ਕੁਝ ਲੋਕ ਕਾਫੀ ਦੇਰ ਤੋਂ ਉਹਨਾਂ ਦੇ ਪਿੱਛੇ ਪਏ ਸੀ ਤੇ ਹੁਣ ਇਹ ਐਫ ਆਈ ਆਰ ਦਰਜ ਹੋਈ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਅਦਾਲਤ ਉਹਨਾਂ ਨੂੰ ਦੋਸ਼ ਮੁਕਤ ਕਰਾਰ ਨਹੀਂ ਦਿੰਦੀ, ਉਹ ਪਾਰਟੀ ਜਾਂ ਸ਼੍ਰੋਮਣੀ ਕਮੇਟੀ ਵਿਚ ਕੰਮ ਨਹੀਂ ਕਰਨਗੇ।
- Download Babushahi App
-
-