ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵੱਲੋਂ ਵਿਸ਼ਵ ਪੱਧਰੀ ਖੇਡ ਉਪਲਬਧੀ ਨੂੰ ਸਨਮਾਨ
ਵਰਲਡ ਕੱਪ ਗੋਲਡ ਮੈਡਲਿਸਟ ਬ੍ਰਾਂਡ ਐਂਬੈਸਡਰ ਨੁਪੁਰ ਨੂੰ ਦੱਸ ਲੱਖ ਦਾ ਨਕਦ ਇਨਾਮ
ਮੋਹਾਲੀ, 28 ਦਸੰਬਰ:
ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੰਸਥਾ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵੱਲੋਂ ਆਪਣੀ ਬ੍ਰਾਂਡ ਅੰਬੈਸਡਰ ਅਤੇ ਵਰਲਡ ਕੱਪ ਗੋਲਡ ਮੈਡਲ ਜੇਤੂ ਮੁੱਕੇਬਾਜ਼ ਕੁਮਾਰੀ ਨੂਪੁਰ ਦੀ ਲਾਸਾਨੀ ਪ੍ਰਾਪਤੀ ਦਾ ਜਸ਼ਨ ਮਨਾਉਂਦੇ ਹੋਏ ਉਨ੍ਹਾਂ ਨੂੰ 10 ਲੱਖ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਨੂਪੁਰ ਨੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿਖੇ 16 ਤੋਂ 20 ਨਵੰਬਰ 2025 ਤੱਕ ਹੋਏ ਵਰਲਡ ਕੱਪ ਵਿੱਚ ਸੋਨ ਤਮਗਾ ਜਿੱਤ ਕੇ ਯੂਨੀਵਰਸਿਟੀ ਅਤੇ ਦੇਸ਼ ਦਾ ਨਾਂ ਪੂਰੀ ਦੁਨੀਆ ਵਿੱਚ ਰੌਸ਼ਨ ਕੀਤਾ ਹੈ। ਇਹ ਅੰਤਰਰਾਸ਼ਟਰੀ ਪੱਧਰ ਦੀ ਪ੍ਰਤਿਯੋਗਿਤਾ ਬਾਕਸਿੰਗ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਵਰਲਡ ਬਾਕਸਿੰਗ ਦੇ ਸਹਿਯੋਗ ਨਾਲ ਕਰਵਾਈ ਗਈ, ਜਿਸ ਵਿੱਚ 18 ਦੇਸ਼ਾਂ ਦੇ 130 ਤੋਂ ਵੱਧ ਉੱਚ-ਸਤ੍ਹਾ ਦੇ ਖਿਡਾਰੀਆਂ ਨੇ ਭਾਗ ਲਿਆ। ਇਸ ਦੌਰਾਨ ਫਾਈਨਲ ਦੇ ਸਖਤ ਮੁਕਾਬਲੇ ਵਿੱਚ ਮਿਸ ਨੁਪੁਰ ਦੀ ਸੋਨੇ ਦੀ ਜਿੱਤ ਨੇ ਭਾਰਤ ਦੇ ਨਾਲ-ਨਾਲ ਸੀ ਜੀ ਸੀ ਯੂਨੀਵਰਸਿਟੀ, ਮੋਹਾਲੀ ਦਾ ਨਾਮ ਅੰਤਰਰਾਸ਼ਟਰੀ ਮੰਚ 'ਤੇ ਰੌਸ਼ਨ ਕੀਤਾ ਹੈ।
ਇਸ ਮੌਕੇ ਸੀ.ਜੀ.ਸੀ. ਯੂਨੀਵਰਸਿਟੀ ਵਿਖੇ ਕਰਵਾਏ ਗਏ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਮਾਨਯੋਗ ਸੰਸਥਾਪਕ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ (ਫਾਦਰ ਆਫ ਐਜੂਕੇਸ਼ਨ) ਅਤੇ ਮੈਨੇਜਿੰਗ ਡਾਇਰੈਕਟਰ ਮਿਸਟਰ ਅਰਸ਼ ਧਾਲੀਵਾਲ ਨੇ ਨੂਪੁਰ ਨੂੰ 10 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ। ਸਮਾਰੋਹ ਵਿੱਚ ਡਾ. ਸੁਸ਼ੀਲ ਪਰਾਸ਼ਰ ਐਗਜ਼ੀਕਿਊਟਿਵ ਡਾਇਰੈਕਟਰ , ਸਤੀਸ਼ ਕੇ. ਸਰਹੱਦੀ ,ਸੀਨੀਅਰ ਸਪੋਰਟਸ ਡਾਇਰੈਕਟਰ) ਅਤੇ ਲਵਦੀਪ ਮਾਨ , ਹੈੱਡ ਸਪੋਰਟਸ ਵੀ ਹਾਜ਼ਰ ਸਨ।
ਇਸ ਮੌਕੇ 'ਤੇ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਸੀ ਜੀ ਸੀ ਯੂਨੀਵਰਸਿਟੀ ਮੁਹਾਲੀ ਦਾ ਮੁੱਖ ਉਦੇਸ਼ ਸਿਰਫ਼ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ਵਿਸ਼ਵ ਪੱਧਰ 'ਤੇ ਚੈਂਪੀਅਨ ਬਣਾਉਣਾ ਹੈ। ਨੂਪੁਰ ਦੀ ਇਹ ਵਿਸ਼ਵ ਪੱਧਰੀ ਪ੍ਰਾਪਤੀ ਸਾਡੀ ਯੂਨੀਵਰਸਿਟੀ ਦੇ ਮੁੱਲਾਂ ਨੂੰ ਦਰਸਾਉਂਦੀ ਹੈ। ਸੀ ਜੀ ਸੀ ਯੂਨੀਵਰਸਿਟੀ ਦਾ ਹਮੇਸ਼ਾ ਇਹ ਟੀਚਾ ਰਿਹਾ ਹੈ ਕਿ ਅਸੀਂ ਅਜਿਹੇ ਚੈਂਪੀਅਨ ਪੈਦਾ ਕਰੀਏ ਜੋ ਦੇਸ਼ ਦਾ ਮਾਣ ਵਧਾਉਣ।
ਮੈਨੇਜਿੰਗ ਡਾਇਰੈਕਟਰ ਮਿਸਟਰ ਅਰਸ਼ ਧਾਲੀਵਾਲ ਨੇ ਕਿਹਾ ਕਿ ਇਹ ਜਿੱਤ ਸੀ.ਜੀ.ਸੀ. ਯੂਨੀਵਰਸਿਟੀ ਲਈ ਇੱਕ ਮੀਲ ਪੱਥਰ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਖਿਡਾਰੀਆਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚਾ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰ ਸਕਣ। ਯੂਨੀਵਰਸਿਟੀ ਪ੍ਰਬੰਧਨ ਨੇ ਜ਼ੋਰ ਦੇ ਕੇ ਕਿਹਾ ਕਿ ਖੇਡ ਵਿਕਾਸ, ਵਿਸ਼ਵ-ਸਤ੍ਹਾ ਦੇ ਇਨਫਰਾਸਟਰਕਚਰ ਅਤੇ ਖਿਡਾਰੀ-ਕੇਂਦਰਿਤ ਪਹਲਾਂ ਰਾਹੀਂ ਸੀਜੀਸੀ ਯੂਨੀਵਰਸਿਟੀ, ਮੋਹਾਲੀ ਅਕਾਦਮਿਕ ਉਤਕ੍ਰਿਸ਼ਟਤਾ ਦੇ ਨਾਲ-ਨਾਲ ਖੇਡਾਂ ਵਿੱਚ ਵੀ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ ਅਤੇ ਦੇਸ਼ ਨੂੰ ਵਿਸ਼ਵ ਪੱਧਰ ਦੇ ਖਿਡਾਰੀ ਦੇਣ ਲਈ ਲਗਾਤਾਰ ਯਤਨਸ਼ੀਲ ਹੈ।