ਸੁਖਬੀਰ ਬਾਦਲ ’ਤੇ ਹਮਲੇ ਦੀ MP ਰਜਿੰਦਰ ਗੁਪਤਾ ਵੱਲੋਂ ਸਖ਼ਤ ਨਿੰਦਾ, ਜਲਦ ਸਿਹਤਯਾਬੀ ਦੀ ਕਾਮਨਾ
ਚੰਡੀਗੜ੍ਹ, 14 ਅਗਸਤ 2026: ਰਾਜ ਸਭਾ ਮੈਂਬਰ (MP) ਰਜਿੰਦਰ ਗੁਪਤਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਬੇਹੱਦ ਚਿੰਤਾਜਨਕ ਅਤੇ ਪੂਰੀ ਤਰ੍ਹਾਂ ਅਸਵੀਕਾਰਯੋਗ ਕਰਾਰ ਦਿੱਤਾ।
ਗੁਪਤਾ ਨੇ ਕਿਹਾ ਕਿ ਲੋਕਤੰਤਰੀ ਅਤੇ ਸੱਭਿਅਕ ਸਮਾਜ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ’ਤੇ ਵਾਪਰੀ ਅਜਿਹੀ ਘਟਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਹਰ ਵਰਗ ਨੂੰ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਸੁਖਬੀਰ ਬਾਦਲ ਦੀ ਜਲਦ ਅਤੇ ਪੂਰੀ ਸਿਹਤਯਾਬੀ ਲਈ ਅਰਦਾਸ ਕਰਦਿਆਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ।
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਮਾਤਾ ਸਾਹਿਬ ਗੁਰਦੁਆਰਾ ਨੇੜੇ ਇੱਕ ਨਿਹੰਗ ਵੱਲੋਂ ਕਿਰਪਾਨ ਨਾਲ ਕਥਿਤ ਹਮਲੇ ਵਿੱਚ ਸੁਖਬੀਰ ਬਾਦਲ ਜ਼ਖ਼ਮੀ ਹੋ ਗਏ ਸਨ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਕਰੀਬ 24 ਘੰਟਿਆਂ ਤੱਕ ਡਾਕਟਰੀ ਨਿਗਰਾਨੀ ਹੇਠ ਰੱਖਣ ਮਗਰੋਂ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਇਸ ਹਮਲੇ ਦੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਨਿੰਦਾ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਰਸਿਮਰਤ ਕੌਰ ਬਾਦਲ ਨਾਲ ਫੋਨ ’ਤੇ ਗੱਲਬਾਤ ਕਰਕੇ ਸੁਖਬੀਰ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ।
- Download Babushahi App
-
-