ਸੁਖਬੀਰ ਵੱਲੋਂ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਹਲਕਾ ਗਿੱਦੜਬਾਹਾ ਦੀ ਨੁਹਾਰ ਬਦਲਣ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 07 ਅਕਤੂਬਰ 2026:ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਹਲਕਾ ਗਿੱਦੜਬਾਹਾ ਨੂੰ ਸ਼ੋਅਰੂਮ ਦੀ ਥਾਰ ਗੱਡੀ ਵਾਂਗ ਬਣਾ ਦਿਆਂਗੇ। ਹਲਕੇ ਦੀ ਕਾਇਆ ਕਲਪ ਕਰਨ ਦੇ ਨਾਲ-ਨਾਲ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਦੋਦਾ ਵਿਖੇ ਡੋਰ-ਟੂ-ਡੋਰ ਮੁਹਿੰਮ ਤਹਿਤ ਆਪਣੇ ਹੱਥੀ ਫਾਰਮ ਭਰੇ।ਅਕਾਲੀ ਦਲ ਵੱਲੋਂ ਦਿੱਤੇ ਜਾ ਰਹੇ ਇਸ ਫਾਰਮ ਵਿੱਚ 15 ਮੁੱਦੇ ਦਰਜ ਹਨ, ਜਿਨ੍ਹਾਂ ਵਿੱਚ ਨਸ਼ੇ, ਬੇਰੁਜ਼ਗਾਰੀ, ਪੰਜਾਬ ਦਾ ਕਰਜ਼ਾ, ਫੇਲ੍ਹ ਕਾਨੂੰਨ ਵਿਵਸਥਾ, ਭ੍ਰਿਸ਼ਟਾਚਾਰ, ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਕਿਸਾਨਾਂ ਦੀਆਂ ਚਿੰਤਾਵਾਂ, ਗੈਂਗਸਟਰ, ਭਗਵੰਤ ਮਾਨ ਸਰਕਾਰ ਦੌਰਾਨ ਕਥਿਤ ਬੇਅਦਬੀ, ਕਥਿਤ ਫਰਜ਼ੀ ਪੁਲੀਸ ਮੁਕਾਬਲੇ, ਮਹਿੰਗਾਈ, ਇਸ਼ਤਿਹਾਰਾਂ 'ਤੇ ਸਰਕਾਰੀ ਖਰਚਾ, ਰੁਕੇ ਹੋਏ ਵਿਕਾਸ ਕਾਰਜ, ਔਰਤਾਂ ਨਾਲ ਸਬੰਧਤ ਸਮੱਸਿਆਵਾਂ, ਬਿਜਲੀ ਦੇ ਕੱਟ ਅਤੇ ਉੱਚੇ ਬਿਜਲੀ ਬਿੱਲ, ਅਤੇ ਸਰਕਾਰੀ ਹਸਪਤਾਲਾਂ ਤੇ ਸਕੂਲਾਂ ਦੀ ਹਾਲਤ ਸ਼ਾਮਲ ਹਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕਾ ਗਿੱਦੜਬਾਹਾ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਸਿਆਸੀ ਜਨਮ ਭੂਮੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਬਾਦਲ ਪਰਿਵਾਰ ਨੂੰ ਦਿੱਤੇ ਪਿਆਰ ਤੇ ਸਤਿਕਾਰ ਦਾ ਕਰਜ਼ਾ ਉਹ ਕਦੇ ਨਹੀਂ ਚੁਕਾ ਸਕਦੇ। ਉਨ੍ਹਾਂ ਇਕੱਠੇ ਹੋਏ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਵੱਧ ਤੋਂ ਵੱਧ ਸਹਿਯੋਗ ਦੇ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਉਹ 11 ਨਵੰਬਰ ਤੋਂ ਪੂਰੇ ਪੰਜਾਬ ਦੀ ਯਾਤਰਾਸ਼ੁਰੂ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਬੁਲੰਦ ਕਰਕੇ ਹੀ ਘਰ ਵਾਪਸੀ ਕਰਨਗੇ। ਬਾਦਲ ਨੇ ਅੱਜ ਲੋਕਾਂ ਦੇ ਘਰਾਂ 'ਚ ਪਹੁੰਚ ਕੀਤੀ, ਉਥੇ ਲੋਕਾਂ ਤੋਂ ਫੀਡਬੈਕ ਲਈ। ਇਸ ਮੌਕੇ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਦਲਾਅ ਦੇ ਨਾਂਅ 'ਤੇ ਸੱਤਾ ਵਿਚਆਈ ਇਹ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖ਼ਰੀ ਨਹੀਂ ਉਤਰੀ। ਸੁਖਬੀਰ ਨੇ ਕਿਹਾ ਕਿ ਭਾਜਪਾ ਨਾਲ ਸਮਝੌਤੇ ਬਾਰੇ ਪੰਜਾਬ ਦੇ ਲੋਕਾਂ ਦੀ ਰਾਇ ਤੋਂ ਬਾਅਦ ਹੀ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਹਮੇਸ਼ਾਂ ਸੰਘਰਸ਼ ਕਰਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ 'ਚ ਵੀ ਲੋਕਾਂ ਦੇ ਹੱਕਾਂ ਲਈ ਡਟ ਕੇ ਆਵਾਜ਼ ਉਠਾਉਂਦਾ ਰਹੇਗਾ। ਇਸ ਮੌਕੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਵੀ ਸੰਬੋਧਨ ਕੀਤਾ।
- Download Babushahi App
-
-